Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

15 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ. ਐਸ-ਸੀ. ਐਗਰੀਕਲਚਰ ਸਮੈਸਟਰ ਸੱਤਵਾਂ ਅਤੇ ਐੱਮ.ਕਾਮ (ਸਮੈਸਟਰ ਤੀਜਾ) ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਬੀ. ਐਸ-ਸੀ. ਐਗਰੀਕਲਚਰ ਸਮੈਸਟਰ ਸੱਤਵਾਂ ਦੀ ਵਿਦਿਆਰਥਣ ਨੈਨੀ ਨੇ 3783 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਦੱਸਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੀਨੂੰ ਨੇ 3608 ਅਤੇ ਸੁਖਦੀਪ ਕੌਰ ਨੇ 3607 ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ।
ਇਸੇ ਤਰ੍ਹਾਂ ਐੱਮ-ਕਾਮ (ਸਮੈਸਟਰ ਤੀਜਾ) ਵਿੱਚ ਅਰਸ਼ਦੀਪ ਕੌਰ ਨੇ 1772 ਅੰਕ, ਰੀਨਾ ਕੁਮਾਰੀ ਨੇ 1730 ਅਤੇ ਰੀਤਿਕਾ ਨੇ 1693 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਐਗਰੀਕਲਚਰ ਅਤੇ ਕਾਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।