Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਤਰਨਦੀਪ ਸਿੰਘ ਮਾਣਕੂ ਵੱਲੋਂ ਕਾਲਜ ਨੂੰ ਏ.ਸੀ.ਦਾਨ

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਤਰਨਦੀਪ ਸਿੰਘ ਮਾਣਕੂ ਵੱਲੋਂ ਕਾਲਜ ਨੂੰ ਏ.ਸੀ.ਦਾਨ

ਗੜ੍ਹਦੀਵਾਲਾ (ਚੌਧਰੀ) 

27 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਤਰਨਦੀਪ ਸਿੰਘ ਮਾਣਕੂ ਵਲੋਂ ਆਪਣਾ ਕੈਨੇਡਾ ਦਾ ਵੀਜ਼ਾ ਲੱਗਣ ਦੀ ਖੁਸ਼ੀ ਵਿੱਚ ਕਾਲਜ ਨੂੰ ਏ.ਸੀ. ਦਾਨ ਕੀਤਾ। ਦੱਸਣਯੋਗ ਹੈ ਕਿ ਤਰਨਦੀਪ ਸਿੰਘ ਮਾਣਕ ਕਾਲਜ ਸੁਪਰਡੈਂਟ ਸ. ਜਸਵਿੰਦਰ ਸਿੰਘ ਮਾਣਕੂ ਦਾ ਸਪੁੱਤਰ ਹੈ ਅਤੇ ਕਾਲਜ ਵਿੱਚ ਬੀ.ਕਾਮ ਦੀ ਪੜ੍ਹਾਈ ਕਰ ਰਿਹਾ ਹੈ। ਉੱਚ-ਵਿਦਿਆ ਹਾਸਲ ਕਰਨ ਲਈ ਉਹ ਨੰਬਰ ਕਾਲਜ ਬਰੰਮਟਨ (ਕੈਨੇਡਾ) ਵਿੱਖੇ ਜਾ ਰਿਹਾ ਹੈ। ਇਸ ਮੌਕੇ ਤਰਨਦੀਪ ਸਿੰਘ ਮਾਣਕੂ ਨੇ ਦੱਸਿਆ ਕਿ ਉਹ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਦਾ ਸਦਾ ਰਿਣੀ ਰਹੇਗਾ, ਜਿਸ ਨੇ ਪੜ੍ਹਾਈ ਦੌਰਾਨ ਉਸ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਤਰਨਦੀਪ ਸਿੰਘ ਮਾਣਕੂ ਦੇ ਭਵਿੱਖ ਦੀ ਕਾਮਯਾਬੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।