ਗੜ੍ਹਦੀਵਾਲਾ 19 ਮਾਰਚ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰੰਿਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ (ਪੰਜਾਬੀ, ਪੋਲੀਟੀਕਲ ਸਾਇੰਸ ਤੇ ਕਮਰਸ) ਦਾ ਵਿਿਦਅਕ ਟੂਰ ਸ੍ਰੀ ਹਰਮਿੰਦਰ ਸਾਹਿਬ ਅਤੇ ਜਲ੍ਹਿਆਂ ਵਾਲੇ ਬਾਗ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਿਜਾਇਆ ਗਿਆ। ਇਸ ਮੌਕੇ ਵਿਿਦਆਰਥੀਆਂ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਗੁਰੂ ਸਾਹਿਬਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਵਿਿਦਅਕ ਟੂਰ ਜਿੱਥੇ ਵਿਿਦਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਉਨ੍ਹਾ ਦੇ ਮਨ ਨੰੁ ਤਰੋ ਤਾਜ਼ਾ ਵੀ ਕਰਦੇ ਹਨ। ਇਹ ਟੂਰ ਡਾ. ਸਤਵੰਤ ਕੌਰ, ਸ. ਗੁਰਮੁੱਖਪ੍ਰੀਤ ਸਿੰਘ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜਿੰਦਰ ਕੌਰ, ਅਤੇ ਐਲ.ਏ. ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਲਿਜਾਇਆ ਗਿਆ।








