Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪਲੇਸਮੈਂਟ ਸੈੱਲ ਵਲੋਂ ਸਪਤਾਹਿਕ ਵਰਕਸ਼ਾਪ ਦੀ ਸ਼ੁਰੂਆਤ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪਲੇਸਮੈਂਟ ਸੈੱਲ ਵਲੋਂ ਸਪਤਾਹਿਕ ਵਰਕਸ਼ਾਪ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 

5 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਅਤੇ ਵੂਮੈਨ ਸਟੱਡੀ ਸੈਂਟਰ ਵੱਲੋਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੇ ਸਹਿਯੋਗ ਨਾਲ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵੱਲੋਂ “ਲੜਕੀਆਂ ਲਈ ਰੁਜ਼ਗਾਰ ਤੇ ਜੀਵਨ-ਹੁਨਰ-ਸਿਖਲਾਈ ਪ੍ਰੋਗਰਾਮ” ਵਿਸ਼ੇ ਨੂੰ ਸਮਰਪਿਤ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ।ਪਲੇਸਮੈਂਟ ਸੈੱਲ ਦੇ ਇੰਚਾਰਜ ਸ੍ਰੀ ਦਵਿੰਦਰ ਕੁਮਾਰ ਲਾਇਬਰੇਰੀਅਨ ਦੁਆਰਾ ਵਿਦਿਆਰਥੀਆਂ ਨੂੰ ਪਲੇਸਮੈਂਟ ਡਰਾਈਵ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਅੱਜ ਦੇ ਮੁੱਖ ਮਹਿਮਾਨ ਸ੍ਰੀ ਮਤੀ ਅੰਜੂ ਜੈਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਖ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥਣਾਂ ਨੂੰ ਆਤਮ-ਨਿਰਭਰ , ਸਵੈ-ਰੁਜ਼ਗਾਰ ਅਤੇ ਸਮੇਂ ਦੀ ਹਾਣੀ ਬਣਾਉਣ ਲਈ ਅਜਿਹੇ ਉੱਦਮ ਬਹੁਤ ਜ਼ਰੂਰੀ ਹਨ। ਉਹਨਾਂ ਜਿੱਥੇ ਵਿਦਿਆਰਥੀਆਂ ਨੂੰ ਅਜਿਹੇ ਸੁਨਹਿਰੀ ਮੌਕਿਆਂ ਦਾ ਭਰਪੂਰ ਲਾਭ ਉਠਾ ਕੇ ਸਵੈ –ਨਿਰਭਰ ਬਣਨ ਲਈ ਪ੍ਰੇਰਿਤ ਕੀਤਾ ਉਥੇ ਸ. ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਦਾ ਇਸ ਸਾਰੇ ਉਪਰਾਲੇ ਲਈ ਧੰਨਵਾਦ ਕੀਤਾ। ਅੱਜ ਦੇ ਸੈਸ਼ਨ ਦੇ ਪ੍ਰਮੁੱਖ ਬੁਲਾਰੇ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਸ੍ਰੀਮਤੀ ਅੰਜੂ ਜੈਨ ਨੇ ਵਿਦਿਆਰਥਣਾਂ ਦੇ ਬਹੁਪੱਖੀ ਵਿਕਾਸ ਅਤੇ ਸਖ਼ਸ਼ੀਅਤ ਨੂੰ ਉਸਾਰਨ ਦੀ ਟ੍ਰੇਨਿੰਗ ਦਿੰਦਿਆਂ ਵੱਖ-ਵੱਖ ਪਹਿਲੂਆਂ ਨਾਲ ਜਾਣੂੰ ਕਰਵਾਇਆ। ਉਹਨਾਂ ਨੇ ਵਿਦਿਆਰਥੀਆਂ ਨੂੰ ਬਹੁਤ ਬਰੀਕੀ ਨਾਲ ਉਦਾਹਰਨਾਂ ਦੇ ਕੇ ਆਤਮ-ਨਿਰਭਰ ਬਣਨ ਲਈ ਟ੍ਰੇਨਿੰਗ ਦਿੱਤੀ। ਇਸ ਮੌਕੇ ਸ੍ਰੀ ਦੇਵੇਂਦਰ ਕੁਮਾਰ, ਮੈਡਮ ਅਰਚਨਾ ਠਾਕਰ, ਮੈਡਮ ਕ੍ਰਿਤਿਕਾ, ਸ੍ਰੀ ਪੰਕਜ਼ ਸ਼ਰਮਾ, ਸ੍ਰੀ ਮੁਨੀਸ਼ ਦੇਵ ਅਤੇ ਮੈਡਮ ਨਰਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।