ਗੜ੍ਹਦੀਵਾਲਾ 16 ਸਤੰਬਰ (ਚੌਧਰੀ)
: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਸਾਇਣ ਵਿਭਾਗ ਵਲੋਂ ‘ਵਿਸਵ ੳਜ਼ੋਨ ਦਿਵਸ’ ਦੇ ਮੌਕੇ ਤੇ ਵੱਖੋ-ਵੱਖਰੇ ਮੁਕਾਬਲੇ ਅਤੇ ਇਕ ਵਿਸੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੋਰਾਨ ‘ਪੋਸਟਰ ਮੇਕਿੰਗ, ਸਲੋਗਣ ਲਿਖਣ ਅਤੇ ਭਾਸਣ ਮੁਕਾਬਲੇ ਉਲੀਕੇ ਗਏ। ਜਿਹਨਾ ਵਿੱਚ ਵਿਦਿਆਰਥੀਆ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਿਮਰਨ ਕਲਸੀ ਅਤੇ ਮਨਿਕਾ ਸ਼ਰਮਾ, ਸਲੋਗਨ ਲਿਖਣ ਵਿੱਚ ਮਨਜੋਤ ਕੌਰ ਅਤੇ ਭਾਸ਼ਣ ਮੁਕਾਬਲੇ ਵਿੱਚ ਏਕਤਾ ਨੇ ਪਹਿਲਾ ਸਥਾਨ ਹਾਸਲ ਕੀਤਾ। ਰਸਾਇਣ ਵਿਭਾਗ ਦੇ ਅਧਿਆਪਕ ਡਾ. ਰਾਬਿਆ ਸ਼ਰਮਾ ਨੇ ਰਿਸਰਚ ਮੈਥਡੋਲੋਜੀ ਫਾਰ ਡਿਟ੍ਰਮੀਨੇਸ਼ਨ ਆਫ਼ ਕਲੋਰੋਫਲੋਰੋਕਾਰਬਨ ਦੇ ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਦਿੱਤਾ ਜਿਸ ਵਿੱਚ ਅਜੋਕੇ ਸਮੇਂ ਵਿੱਚ ਦਿਨੋ ਦਿਨ ਘੱਟਦੀ ਜਾ ਰਹੀ ੳਜ਼ੋਨ ਦੀ ਪਰਤ ਅਤੇ ਇਸਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾ ਨੇ ਕਲੋਰੋਫਲੋਰੋਕਾਰਬਨ ਦੀ ਥਾਂ ਵਰਤੇ ਜਾ ਸਕਣ ਵਾਲੇ ਹੋਰ ‘ਵਿਕਲਪਕ ਪਦਾਰਥਾ’ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ।ਇਸਦੇ ਅੰਤਰਗਤ ਇਲਾਕਾ ਨਿਵਾਸੀਆ ਨੂੰ ਇਸ ਸਮੱਸਿਆ ਤੋਂ ਜਾਣੂੰ ਕਰਵਾਉਣ ਕਈ ਇਕ ਵਿਸੇਸ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਉਤਸਾਹਿਤ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਪੰਕਜ਼ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।