ਗੜ੍ਹਦੀਵਾਲਾ 7 ਮਾਰਚ (ਚੌਧਰੀ)
: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਧਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਹਿਸਟਰੀ ਵਿਭਾਗ ਦੇ ਸਹਿਯੋਗ ਨਾਲ ‘ਸਰੋਤਾਂ ਦਾ ਆਲੋਚਨਾਤਮਿਕ ਅਧਿਐਨ’ ਵਿਸ਼ੇ ਤੇ ਉਪਰ ਲੈਕਚਰ ਕਰਵਾਇਆ ਗਿਆ। ਸੈਮੀਨਾਰ ਦੇ ਸ਼ੂਰੁਆਤ ਮੌਕੇ ਮੈਡਮ ਮਨਜੀਤ ਕੌਰ ਬਾਜਵਾ (ਅਸਿਸਟੈਂਟ ਪ੍ਰੋਫੈਸਰ, ਹਿਸਟਰੀ) ਦੁਆਰਾ ਵਿਸ਼ੇਸ ਲੈਕਚਰ ਦਿੱਤਾ ਗਿਆ। ਆਪਣੇ ਲੈਕਚਰ ਦੌਰਾਨ ਉਹਨਾਂ ਨੇ ਹਿਸਟੋਰੀਕਲ ਰਿਸਰਚ ਮੈਥੋਡੋਲੋਜੀ ਅਧੀਨ ਸਰੋਤਾਂ ਦਾ ਆਲੋਚਨਾਤਮਿਕ ਅਧਿਐਨ ਵਿਸ਼ੇ ਤੇ ਢੰਗਾਂ ਦਾ ਜ਼ਿਕਰ ਕੀਤਾ। ਉਹਨਾਂ ਨੇ ਦੱਸਿਆ ਕਿ ਕਿਵੇਂ ਖੋਜ ਦੀਆਂ ਵੱਖ-ਵੱਖ ਸਰੋਤਾਂ ਦੇ ਆਲੋਚਨਾਤਮਕ ਅਧਿਐਨ ਨਾਲ ਇਤਿਹਾਸ ਲਿਖਣ ਕਿਵੇਂ ਕੀਤਾ ਜਾ ਸਕਦਾ ਹੈ। ਅੰਤ ਵਿੱਚ. ਪ੍ਰਿੰ. ਡਾ. ਜਸਪਾਲ ਸਿੰਘ ਨੇ ਇਸ ਲੈਕਚਰ ਲਈ ਵਿਦਿਆਰਥੀਆ ਨੂੰ ਅਜਿਹੇ ਲੈਕਚਰਾਂ ਤੇ ਸੈਮੀਨਾਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ