Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਵਿਸ਼ਵ ਉਦਯੋਗਪਤੀ ਦਿਵਸ” ਮਨਾਇਆ ਗਿਆ

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਵਿਸ਼ਵ ਉਦਯੋਗਪਤੀ ਦਿਵਸ” ਮਨਾਇਆ ਗਿਆ

ਗੜ੍ਹਦੀਵਾਲਾ 21 ਅਗਸਤ (ਚੌਧਰੀ) 

: ਸ਼ੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਮਰਸ ਵਿਭਾਗ ਦੇ “ਕਮਰਸ ਫਿਊਜ਼ਨ ਫੋਰਮ” ਵੱਲੋਂ ਵਿਸਵ ਉਦਯੋਗਪਤੀ ਦਿਵਸ ਮਨਾਇਆ ਗਿਆ। ਜਿਸ ਵਿੱਚ ਵਿਭਾਗ ਦੇ ਵਿਿਦਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਵੱਖ-ਵੱਖ ਗਤੀਵਿਧੀਆ ਜਿਵੇਂ ਕਿ ਕੁਇਜ਼, ਵਾਦ-ਵਿਵਾਦ, ਪੋਸਟਰ ਮੇਕਿੰਗ ਅਤੇ ਲੋਗੋ ਮੇਕਿੰਗ ਆਦਿ ਕਰਵਾਈਆਂ ਗਈਆਂ। ਐੱਮ-ਕਾਮ ਭਾਗ ਤੀਜਾ ਦੀ ਵਿਿਦਆਰਥਣ ਸਰਬਜੀਤ ਕੌਰ ਸਹੋਤਾ ਨੇ ਪ੍ਰੋਗਰਾਮ ਵਿੱਚ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ “ਕਮਰਸ ਫਿਊਜ਼ਨ ਫੋਰਮ” ਦੀ ਪ੍ਰਧਾਨ ਅਨਮੋਲਪ੍ਰੀਤ ਅਤੇ ਬੀ-ਕਾਮ ਭਾਗ ਤੀਜਾ ਦੀ ਵਿਿਦਆਰਥਣ ਲਵਪ੍ਰੀਤ ਕੌਰ ਨੇ ਨਿਭਾਈ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਜੇਤੂ ਵਿਿਦਆਰਥੀਆ ਨੂੰ ਇਨਾਮ ਵੰਡੇ ਗਏ। ਕਮਰਸ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਿਦਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਦੋਰਾਨ ਕਮਰਸ ਵਿਭਾਗ ਦੇ ਅਧਿਆਪਕ ਮੈਡਮ ਕੁਸ਼ਮਾ, ਡਾ. ਕ੍ਰਿਿਤਕਾ, ਡਾ. ਗਗਨਦੀਪ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪੂਜਾ, ਮੈਡਮ ਇਸ਼ੀਤਾ ਅਤੇ ਵਿਿਦਆਰਥੀ ਮੌਜੂਦ ਸਨ।