ਗੜ੍ਹਦੀਵਾਲਾ (ਚੌਧਰੀ)
17 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਤੇ ਰੈੱਡ ਕਰਾਸ ਸੁਸਾਇਟੀ ਵਲੋਂ ਕਾਲਜ ਵਿੱਚ “ਥੈਲੇਸੀਮੀਆ ਡੇ” ਮਨਾਇਆ ਗਿਆ । ਇਸ ਮੌਕੇ ਤੇ ਰੈੱਡ ਰਿਬਨ ਤੇ ਰੈੱਡ ਕਰਾਸ ਦੇ ਇੰਚਾਰਜ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਮਿਸ. ਨੇਹਾ ਅਤੇ ਜੀਵ-ਵਿਗਿਆਨ ਦੇ ਅਧਿਆਪਕ ਸ੍ਰੀ. ਸੁਖਵਿੰਦਰ ਕੁਮਾਰ ਦੁਆਰਾ ਥੈਲੇਸੀਮੀਆ ਤੇ ਇੱਕ ਵਿਸ਼ੇਸ ਲੈਕਚਰ ਕਰਵਾਇਆ ਗਿਆ। ਪ੍ਰੋ. ਸੁਖਵਿੰਦਰ ਕੁਮਾਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਇਸ ਬੀਮਾਰੀ ਦੀਆਂ ਕਿਸਮਾਂ, ਕਾਰਣ ਅਤੇ ਇਸ ਬੀਮਾਰੀ ਤੋਂ ਹੋਣ ਵਾਲੇ ਮਾਰੂ ਪ੍ਰਭਾਵਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ।








