Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਖੇਡਾਂ ਦੇ ਖੇਤਰ ਵਿੱਚ ਖੋਜ ਦਾ ਮਹੱਤਵ” ਵਿਸ਼ੇ ਤੇ ਵਿਸ਼ੇਸ਼ ਲੈਕਚਰ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਖੇਡਾਂ ਦੇ ਖੇਤਰ ਵਿੱਚ ਖੋਜ ਦਾ ਮਹੱਤਵ” ਵਿਸ਼ੇ ਤੇ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ 20 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਧਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਸਰਰਿਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ‘ਖੇਡਾਂ ਦੇ ਖੇਤਰ ਵਿੱਚ ਖੋਜ ਦਾ ਮਹੱਤਵ” ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਲੈਕਚਰ ਦੇ ਸ਼ੂਰੁਆਤ ਮੌਕੇ ਸਰਰਿਕ ਵਿਭਾਗ ਦੇ ਮੁੱਖੀ ਮੈਡਮ ਸੀਮਾ ਕੁਮਾਰੀ ਦੁਆਰਾ ਵਿਦਿਆਰਥੀਆਂ ਨੂੰ ਇਸ ਵਿਸ਼ੇ ਸੰਬੰਧੀ ਲੈਕਚਰ ਦਿੱਤਾ ਗਿਆ। ਆਪਣੇ ਲੈਕਚਰ ਦੌਰਾਨ ਉਹਨਾਂ ਨੇ ਖੇਡਾ ਦੇ ਖੇਤਰ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਜਿੰਨੀਆ ਖੋਜਾਂ ਹੋਣਗੀਆ ਉਹਨੀ ਹੀ ਸਾਡੀ ਅਰਥ ਵਿਵਸਥਾ ਮਜ਼ਬੁਤ ਹੁੰਦੀ ਹੈ ਅਤੇ ਰੋਜ਼ਗਾਰ ਦੇ ਉਨੇ ਹੀ ਵੱਧ ਮੌਕੇ ਪ੍ਰਾਪਤ ਹੁੰਦੇ ਹਨ। ਨਵੀਆ ਖੋਜਾ ਦੇ ਨਾਲ ਇੱਕ ਇੱਕ ਖਿਡਾਰੀ ਦੇ ਖੇਡ ਪ੍ਰਦਰਸਨ ਨੂੰ ਸੁਧਾਰਿਆ ਜਾ ਸਕਦਾ ਹੈ ਅਤੇ ਦੇਸ਼ ਦੇ ਅੰਦਰ ਖੇਡਾਂ ਦੇ ਮਿਆਰ ਨੂੰ ਹੋਰ ਉੱਪਰ ਚੁੱਕਿਆ ਜਾ ਸਕਦਾ ਹੈ। ਇਸਦੇ ਨਾਲ-ਨਾਲ ਖਿਡਾਰੀਆ ਨੂੰ ਵੀ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਸਕਦੇ ਹਨ ਅਤੇ ਦੇਸ਼ ਦੇ ਵਿੱਚੋਂ ਨਸ਼ਿਆ ਨੁੰ ਮੁਕਤ ਕੀਤਾ ਜਾ ਸਕਦਾ ਹੈ।ਅੰਤ ਵਿੱਚ. ਪ੍ਰਿੰ. ਡਾ. ਜਸਪਾਲ ਸਿੰਘ ਨੇ ਇਸ ਲੈਕਚਰ ਲਈ ਵਿਦਿਆਰਥੀਆ ਨੂੰ ਅਜਿਹੇ ਲੈਕਚਰਾਂ ਤੇ ਸੈਮੀਨਾਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।