ਗੜ੍ਹਦੀਵਾਲਾ 22 ਫਰਵਰੀ (ਚੌਧਰੀ)
: ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਨੁੱਕੜ ਨਾਟਕ ‘ਆਖਿਰ ਕਦੋਂ ਤੱਕ’ ਦਾ ਮੰਚਨ ਕਰਵਾਇਆ ਗਿਆ।
ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨੁੱਕੜ ਨਾਟਕ ‘ਆਖਿਰ ਕਦੋਂ ਤੱਕ’ ਦਾ ਮੰਚਨ ਕਰਵਾਇਆ ਗਿਆ। ਇਸ ਨਾਟਕ ਨੂੰ ਰੈੱਡ ਆਰਟਸ ਪੰਜਾਬੀ ਦੀ ਟੀਮ ਦੇ ਕਲਾਕਾਰਾਂ ਹਰਿੰਦਰ ਸਿੰਘ, ਮਲਕੀਤ ਸਿੰਘ ਅਤੇ ਧਰਮਿੰਦਰ ਸਿੰਘ ਦੁਆਰਾ ਪੇਸ਼ ਕੀਤਾ ਗਿਆ।। ਉਨ੍ਹਾਂ ਨੇ ਆਪਣੇ ਇਸ ਨਾਟਕ ਦੀ ਪੇਸ਼ਕਾਰੀ ਸਮੇਂ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਆਦਤ ਲੱਗਣ ਦੇ ਕਾਰਨਾਂ, ਬੁਰੀ ਸੰਗਤ ਤੋਂ ਦੂਰ ਰਹਿਣ, ਵਿਦਿਆ ਦੇ ਖੇਤਰ ਵਿੱਚ ਨਸ਼ਿਆ ਦੇ ਪ੍ਰਵੇਸ਼, ਨਸ਼ਿਆ ਦੇ ਪੈਣ ਵਾਲੇ ਬੁਰੇ ਪ੍ਰਭਾਵਾਂ ਆਦਿ ਵਰਗੇ ਸੂਖਮ ਵਿਸ਼ਿਆ ਨੂੰ ਕਮੇਡੀ ਅੰਦਾਜ਼ ਵਿੱਚ ਪੇਸ਼ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸ਼ੰਦੇਸ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਨਾਟਕਾਂ ਤੋਂ ਸੇਧ ਲੈ ਕੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੰਗੀਤ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਗੁਰਪਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।