Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

24 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਦੀ ਲੜੀ ਤਹਿਤ ਦੂਸਰੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਮੱਧ ਦੇ ਭੋਗ ਪਾਏ ਗਏ। ਇਸ ਉਪਰੰਤ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੋੜਨ ਦੀ ਪ੍ਰੇਰਨਾ ਦੇਣ ਲਈ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਹਨਾਂ ਮੁਕਾਬਲਿਆਂ ਵਿੱਚ ਜਸਦੀਪ ਸਿੰਘ (ਬੀ.ਐੱਸ-ਸੀ. ਐਗਰੀਕਲਚਰ ਸਮੈਸਟਰ-ਅੱਠਵਾਂ), ਯਸ਼ਪਾਲ ਸਿੰਘ (ਬੀ.ਏ. ਸਮੈਸਟਰ-ਦੂਜਾ) ਅਤੇ ਕਰਨਪ੍ਰੀਤ ਸਿੰਘ (ਬੀ.ਸੀ.ਏ. ਸਮੈਸਟਰ-ਦੂਜਾ ) ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਇਹਨਾਂ ਮੁਕਾਬਲਿਆ ਵਿੱਚ ਜੱਜਮੈਂਟ ਦੀ ਭੂਮਿਕਾ ਪ੍ਰੋ. ਗੁਰਪਿੰਦਰ ਸਿੰਘ, ਪ੍ਰੋ. ਕਮਲਜੀਤ ਕੌਰ, ਪ੍ਰੋ. ਅਮਨਦੀਪ ਸਿੰਘ ਅਤੇ ਸ. ਰਮਨਦੀਪ ਸਿੰਘ ਨੇ ਨਿਭਾਈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਦਸਤਾਰ ਸਿੱਖ ਧਰਮ ਅਤੇ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਅੰਮ੍ਰਿਤਧਾਰੀ ਸਿੱਖ ਜਿਨ੍ਹਾਂ ਨੂੰ ‘ਖ਼ਾਲਸਾ’ ਕਿਹਾ ਜਾਂਦਾ ਹੈ, ਲਈ ਦਸਤਾਰ ਪਹਿਨਣੀ ਲਾਜ਼ਮੀ ਹੁੰਦੀ ਹੈ। ਦਸਤਾਰ ਵਿਸ਼ਵਾਸ, ਸਨਮਾਨ, ਸਵੈ-ਮਾਣ, ਦਲੇਰੀ, ਧਾਰਮਿਕਤਾ, ਪਵਿੱਤਤਰਤਾ ਅਤੇ ਇੱਜ਼ਤ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿੱਚ ਕੌਮ ਦੀ ਨਿਰ-ਸਵਾਰਥ ਸੇਵਾ ਕਰਨ ਵਾਲਿਆਂ ਨੂੰ ਰਵਾਇਤੀ ਤੌਰ ‘ਤੇ ਦਸਤਾਰਾਂ ਨਾਲ ਹੀ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਸਿੱਖ ਪੁਰਸ਼ਾ ਨੂੰ ਉਹਨਾਂ ਦੀ ਵਿਲੱਖਣ ਦਸਤਾਰ ਕਾਰਨ ਅਸਾਨੀ ਨਾਲ ਪਛਾਣਿਆ ਜਾਂਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਸਤਾਰ ਬੰਨਣ ਅਤੇ ਦੂਸਰਿਆਂ ਨੂੰ ਵੀ ਇਸ ਪ੍ਰਤੀ ਉਤਸ਼ਾਹਿਤ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਧਾਰਮਿਕ ਸਮਾਗਮਾਂ ਮੌਕੇ ਦਸਤਾਰਬੰਦੀ ਮੁਕਾਬਲੇ ਹੋਣੇ ਜ਼ਰੂਰੀ ਹਨ।ਇਸ ਮੌਕੇ ਡਾ. ਮਲਕੀਤ ਸਿੰਘ, ਪ੍ਰੋ. ਸੰਜੀਵ ਸਿੰਘ, ਡਾ. ਦਿਲਬਾਰਾ ਸਿੰਘ, ਸ. ਜਸਵਿੰਦਰ ਸਿੰਘ, ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।