Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਗੜ੍ਹਦੀਵਾਲਾ (ਚੌਧਰੀ) 

25 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਗ੍ਰੈਜੂਏਸ਼ਨ ਕਲਾਸਾਂ ਬੀ.ਏ., ਬੀ.ਕਾਮ, ਬੀ.ਐੱਸ-ਸੀ (ਐਗਰੀਕਲਚਰ), ਬੀ.ਐੱਸ-ਸੀ.(ਫ਼ੈਸ਼ਨ ਡਿਜਾਇਨਿੰਗ), ਬੀ.ਐੱਸ-ਸੀ ਅਤੇ ਬੀ.ਸੀ.ਏ. ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧੇ, ਭੰਗੜੇ ਅਤੇ ਗੀਤਾਂ ਦੁਆਰਾ ਪ੍ਰੋਗਰਾਮ ਦਾ ਰੰਗ ਬੰਨਿ੍ਹਆ। ਇਸ ਸਮਾਰੋਹ ਦੌਰਾਨ ਗ੍ਰੈਜੂਏਸ਼ਨ ਕਲਾਸਾਂ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਉੱਥੇ ਉਨਾਂ ਨੇ ਵਿਦਿਆਰਥੀਆਂ ਨੁੰ ਮਿਹਨਤ , ਲਗਨ ਅਤੇ ਇਰਾਦੇ ਨਾਲ ਪੜ੍ਹਾਈ ਤੋਂ ਇਲਾਵਾ ਚੰਗੇ ਸਮਾਜਿਕ ਕਾਰਜਾਂ ਵਿੱਚ ਵੀ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।