Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

11 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਅਧਿਆਪਕ ਡਾ. ਪੰਕਜ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਇਸ ਦਿਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਭੱਜ-ਦੌੜ ਵਾਲੀ ਪਦਾਰਥਵਾਦੀ ਜ਼ਿੰਦਗੀ ਵਿੱਚ ਲੱਗਭੱਗ ਜ਼ਿਆਦਾਤਰ ਲੋਕ ਕਿਸੇ ਨਾ ਕਿਸੇ ਤਰ੍ਹਾਂ ਦੀ ਮਾਨਸਿਕ ਬਿਮਾਰੀ ਦਾ ਸ਼ਿਕਾਰ ਹਨ। ਅਜਿਹੀਆਂ ਸਥਿਤੀਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨਾਲ ਤਨਾਵ-ਰਹਿਤ ਅਤੇ ਤੰਦਰੁਸਤ ਜ਼ਿੰਦਗੀ ਜਿਊਣ ਦੇ ਨੁਕਤੇ ਸਾਂਝੇ ਕੀਤੇ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਨਾਲ ਨਾਲ ਲੋਕਾਂ ਨੁੰ ਵੀ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਡਾ. ਮਲਕੀਤ ਸਿੰਘ, ਸ੍ਰੀ ਸੰਜੀਵ ਸਿੰਘ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।