Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੱਤ ਦਿਨਾਂ ਵਰਕਸ਼ਾਪ ਦੀ ਸਮਾਪਤੀ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੱਤ ਦਿਨਾਂ ਵਰਕਸ਼ਾਪ ਦੀ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ  ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਕੰਪਿਊਟਰ ਅਤੇ ਇੰਟਰਨੈੱਟ ਦੇ ਬੇਸਿਕ ਗਿਆਨ ਨਾਲ ਸੰਬੰਧਿਤ ਸੱਤ ਦਿਨਾਂ ਵਰਕਸਾਪ (01 ਨਵੰਬਰ, 2023 ਤੋਂ 8 ਨਵੰਬਰ, 2023) ਦੀ ਸਮਾਪਤੀ ਕੀਤੀ ਗਈ।ਇਸ ਵਰਕਸਾਪ ਵਿੱਚ ਸਮੂਹ ਸਟਾਫ਼ ਨੇ ਆਫਿਸ ਆਟੋਮੇਸਨ, ਸਰਚਿੰਗ ਇੰਟਰਨੈੱੱਟ, ਯੂਜਿੰਗ ਈ-ਮੇਲ ਅਤੇ ਕੰਪਿਊਟਰ ਦੀ ਬੇਸਿਕ ਵਰਤੋਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਕੰਪਿਊੁਟਰ ਵਿਭਾਗ ਦੇ ਮੁੱਖੀ ਮੈਡਮ ਕਮਲਜੀਤ ਕੌਰ ਨੇ ਵਰਕਸ਼ਾਪ ਅਟੈਡ ਕਰਨ ਵਾਲੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਮੈਡਮ ਪਵਿੱਤਰਜੀਤ ਕੌਰ ਨੇ ਯੂਜਿੰਗ ਈ-ਮੇਲ ਅਤੇ ਕੰਪਿਊਟਰ ਦੀ ਬੇਸਿਕ ਵਰਤੋਂਬਾਰੇ ਢੂੰਘਾਈ ਵਿੱਚ ਜਾਣਕਾਰੀ ਦਿੱਤੀ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦੁਆਰਾ ਸਟਾਫ਼ ਨੂੰ ਕੰਪਿਊਟਰ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਨਵਾਂ ਸਿੱਖਣ ਨੂੰ ਮਿਲਿਆ ।ਇਸ ਮੌਕੇ ਕਾਲਜ ਦਾ ਸਮੁਹ ਟiਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।