Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਲੋ ‘ਦੀਵਾਲੀ’ ਮੌੋਕੇ ਵਿਸ਼ੇਸ ਚੇਤਨਾ ਮਾਰਚ ਕੱਢਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਲੋ ‘ਦੀਵਾਲੀ’ ਮੌੋਕੇ ਵਿਸ਼ੇਸ ਚੇਤਨਾ ਮਾਰਚ ਕੱਢਿਆ

ਗੜ੍ਹਦੀਵਾਲਾ (ਚੌਧਰੀ) 11 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ.ਕਿਊ.ਏ.ਸੀ., ਡਿਪਾਰਟਮੈਂਟ ਆਫ਼ ਐਕਸਟਰਨਲ ਐਕਟੀਵਿਟੀ , ਰੈੱਡ ਰੀਬਨ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਦੀਵਾਲੀ ਮੌਕੇ ਇੱਕ ਵਿਸ਼ੇਸ਼ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਚੇਤਨਾ ਮਾਰਚ ਦਾ ਮੁੱਖ-ਮੰਤਵ ਦੀਵਾਲੀ ਦੌਰਾਨ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਹੈ। ਇਸ ਮੰਤਵ ਦੀ ਪੁਰਤੀ ਲਈ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਇਲਾਕੇ ਵਿੱਚ ਚੇਤਨਾ ਮਾਰਚ ਕੱਢ ਕੇ ਸਮਾਜ ਨੁੰ ਪਟਾਕਿਆਂ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਜਸਪਾਲ ਜੀ ਨੇ ਵਿਦਿਆਰਥੀਆ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਟਾਕਿਆਂ ਵਿੱਚ ਵਰਤੇ ਜਾਣ ਵਾਲੇ ਰਸਾਇਣਾਂ ਨਾਲ ਸਾਡਾ ਵਾਤਾਵਰਣ ਪ੍ਰਦੁਸ਼ਿਤ ਹੁੰਦਾ ਹੈ, ਜਿਸ ਕਰਕੇ ਸਾਹ ਦੀਆ ਬਿਮਾਰੀਆਂ, ਦਮੇ ਦੇ ਰੋਗ ਅਤੇ ਦਿਲ ਦੇ ਰੋਗ ਆਦਿ ਖਤਰਨਾਕ ਰੋਗਾਂ ਦਾ ਖਤਰਾ ਵੱਧ ਰਿਹਾ ਹੈ। ਇਸ ਚੇਤਨਾ ਮਾਰਚ ਵਿੱਚ ਇਲਾਕੇ ਦੇ ਮਿਊਸੀਪਲ ਕਮੇਟੀ ਨੇ ਵੀ ਪੂਰਾ ਸਹਿਯੋਗ ਦਿੱਤਾ ਗਿਆ। ਸਵੱਛ ਭਾਰਤ ਅਭਿਆਨ ਅਰਬਨ ਦੇ ਪ੍ਰੋਗਰਾਮ ਕੋਆਰਡੀਨੇਟਰ ਸ੍ਰੀ ਮਤੀ ਤ੍ਰਿਪਤਾ ਦੇਵੀ ਨੇ ਵੀ ਇਲਾਕੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਅਤੇ ਸਵੱਛ ਤੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ।ਇਸ ਲਈ ਸਾਨੂੰ ਸਭ ਨੂੰ ਗ੍ਰੀਨ ਦੀਵਾਲ਼ੀ ਮਨਾ ਕੇ ਆਪਣੇ ਵਾਤਾਵਰਣ ਨੁੰ ਪ੍ਰਦੂਸ਼ਣ ਰਹਿਤ ਬਣਾਉਣਾ ਚਾਹੀਦਾ ਹੈ। ਵਿਦਿਆਰਥੀਆਂ ਨੇ ਵੀ ਪਟਾਕਿਆਂ ਰਹਿਤ ਦੀਵਾਲ਼ੀ ਮਨਾਉਣ ਦੀ ਸਹੁੰ ਚੁੱਕੀ।ਇਸ ਚੇਤਨਾ ਮਾਰਚ ਵਿੱਚ ਕਾਲਜ ਦਾ ਸਮੁਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated