Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ 7 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਵਿਭਾਗ ਦੇ ਮੈਡਮ ਜਤਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ। ਇਸ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ. ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਰਸ ਭਿੰਨੇ ਸ਼ਬਦ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼ਬਦ-ਕੀਰਤਨ ਤੋਂ ਬਾਅਦ ਭਾਈ ਸਰਤਾਜ ਸਿੰਘ (ਪ੍ਰਚਾਰਕ ਗੁਰਦੁਆਰਾ ਗਰਨਾ ਸਾਹਿਬ ਜੀ) ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੱਥੀਂ ਕਿਰਤ ਕਰਨ, ਵੰਡ ਛਕਣ, ਨਾਮ ਜਪਣ ਅਤੇ ਸਿੱਖ ਇਤਿਹਾਸ ਨੂੰ ਪੜ੍ਹਨ ਤੇ ਸਮਝਣ ਲਈ ਪ੍ਰੇਰਿਆ। ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ। ਇਸ ਮੌਕੇ ਪ੍ਰਿੰ. ਡਾ. ਜਸਪਾਲ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜਿੰਮੇਵਾਰੀ ਸ. ਗੁਰਪਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ।