Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪੰਜਾਬੀ ਵਿਭਾਗ ਵੱਲੋਂ ‘ਖੋਜ-ਕਾਰਜ ਦੀ ਆਰੰਭਤਾ ਦੇ ਮੁੱਢਲੇ ਪੜਾਅ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪੰਜਾਬੀ ਵਿਭਾਗ ਵੱਲੋਂ ‘ਖੋਜ-ਕਾਰਜ ਦੀ ਆਰੰਭਤਾ ਦੇ ਮੁੱਢਲੇ ਪੜਾਅ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 19 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਈ. ਕਿਊ. ਏ. ਸੀ. ਅਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ‘ਖੋਜ-ਕਾਰਜ ਦੀ ਆਰੰਭਤਾ ਦੇ ਮੁੱਢਲੇ ਪੜਾਅ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੋਜ-ਕਾਰਜ ਦੀ ਆਰੰਭਤਾ ਦੇ ਵੱਖ-ਵੱਖ ਪੜਾਵਾਂ ਤੋਂ ਜਾਣੂ ਕਰਵਾਉਂਦਿਆਂ ਖੋਜ ਦੀ ਪਰਿਭਾਸ਼ਾ, ਕਿਸਮਾਂ, ਖੋਜ ਦਾ ਮਹੱਤਵ, ਖੋਜ ਲਈ ਵਿਸ਼ੇ ਦੀ ਚੋਣ, ਖੋਜ-ਕਾਰਜ ਲਈ ਨਿਗਰਾਨ ਦੀ ਮਹੱਤਤਾ, ਵਿਸ਼ੇ ਦੀ ਰੂਪ-ਰੇਖਾ ਤਿਆਰ ਕਰਨ ਦੇ ਢੰਗਾਂ ਤੋਂ ਲੈ ਕੇ ਖੋਜ-ਕਾਰਜ ਦੀ ਰਜਿਸਟ੍ਰੇਸ਼ਨ ਤੱਕ ਦੇ ਮਹੱਤਵਪੂਰਨ ਪੜਾਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਡਾ. ਰਵਿੰਦਰ ਕੌਰ ਦੁਆਰਾ ਸੰਖੇਪ ਰੂਪ ਵਿੱਚ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੈਮੀਨਾਰਾਂ ਅਤੇ ਲੈਕਚਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਲੈਕਚਰ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਮਹੱਤਵਪੂਰਨ ਵਾਧਾ ਕਰਦੇ ਹਨ, ਉੱਥੇ ਇਹ ਲੈਕਚਰ ਅਤੇ ਸੈਮੀਨਾਰ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਰਾਹ-ਦਸੇਰਾ ਬਣ ਕੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ।