ਗੜ੍ਹਦੀਵਾਲਾ 23 ਫਰਵਰੀ (ਚੌਧਰੀ)
: ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਥਲੈਟਿਕ ਮੀਟ ਕਰਵਾਈ ਗਈ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਦੌੜਾਂ, ਸ਼ਾਟਪੁੱਟ, ਡਿਸਕਸ ਥਰੋ, ਲੋਂਗ-ਜੰਪ ਅਤੇ ਸਪੂਨ ਰੇਸ ਆਦਿ ਮੁਕਾਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਬੈਸਟ ਅਥਲੀਟ ਗੁਰਨੀਤ ਬੱਧਣ (ਬੀ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ) ਅਤੇ ਅਸ਼ਵਿੰਦਰ ਸਿੰਘ (ਬੀ. ਏ. ਸਮੈਸਟਰ ਦੂਜਾ) ਨੂੰ ਐਲਾਨਿਆ ਗਿਆ। ਕਾਲਜ ਦੇ ਅਧਿਆਪਕ ਸਾਹਿਬਾਨ ਦਾ ਦੋਸਤਾਨਾ ਕ੍ਰਿਕਟ ਮੈਚ ਕਰਵਾਇਆ ਗਿਆ। ਜਿਸ ਵਿੱਚ ਬੀ ਟੀਮ ਜੇਤੂ ਰਹੀ। ਇਸ ਕ੍ਰਿਕਟ ਮੈਚ ਵਿੱਚ ਮੈਨ ਆਫ਼ ਦਾ ਮੈਚ ਸੰਗੀਤ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਨੂੰ ਐਲਾਨਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖੇਡਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ- ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਮਲਿਕਾ ਮੰਡ ਨੇ ਨਿਭਾਈ।