Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 26 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸਵੇਰੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਗਰਾਊਂਡ ਵਿੱਚ ਸਾਈਕਲ ਰੈਲੀ ਕੱਢੀ ਗਈ। ਜਿਸ ਨੂੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਹਰੀ ਝੰਡੀ ਦਿੱਤੀ। ਇਸ ਤੋਂ ਬਾਅਦ ਸੰਗੀਤ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਿੱਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਸ. ਭਗਤ ਸਿੰਘ ਦੇ ਜੀਵਨ ਦੀਆਂ ਉਹਨਾਂ ਘਟਨਾਵਾਂ ਤੋਂ ਜਾਣੂ ਕਰਵਾਇਆ ਜਿਨਾਂ ਨੇ ਸ. ਭਗਤ ਸਿੰਘ ਨੂੰ ਇਨਕਲਾਬੀ ਯੋਧਾ ਬਣਨ ਲਈ ਪ੍ਰੇਰਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸ. ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਬਹੁਤ ਹੀ ਛੋਟੀ ਉਮਰ ਵਿੱਚ ਆਪਣਾ ਜੀਵਨ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਉਣ ਦਾ ਸੁਪਨਾ ਸਾਕਾਰ ਕੀਤਾ ਸੀ। ਇਸ ਉਪਰੰਤ ਵਿਦਿਆਰਥੀਆਂ ਨੂੰ ‘ਇਨਕਲਾਬ’ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾ ਕੇ ਦੇਸ਼-ਕੌਮ ਦੇ ਸਾਰਥਕ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।