Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ 25 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗ੍ਰੈਜੂਏਸ਼ਨ ਕਲਾਸਾਂ (ਬੀ. ਕਾਮ., ਬੀ.ਐੱਸ-ਸੀ. ਨਾਨ-ਮੈਡੀਕਲ, ਬੀ.ਐੱਸ-ਸੀ. ਐੱਫ. ਡੀ., ਬੀ.ਸੀ.ਏ. ਅਤੇ ਬੀ. ਏ.) ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਡਾਂਸ ਅਤੇ ਗੀਤ-ਸੰਗੀਤ ਦੁਆਰਾ ਪ੍ਰੋਗਰਾਮ ਨੂੰ ਮਨੋਰੰਜਕ ਬਣਾਇਆ। ਗ੍ਰੈਜੂਏਸ਼ਨ ਕਲਾਸਾਂ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ ਵਿੱਚ ਤੋਹਫੇ ਭੇਂਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ, ਉੱਥੇ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਸਦਕਾ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated