Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 24 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਵੇਂ ਵਿਦਿਅਕ ਵਰ੍ਹੇ 2024-25 ਦੀ ਸ਼ੁਰੂਆਤ ਮੌਕੇ ਕਾਲਜ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਹਿੱਤ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਧਾਰਮਿਕ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਜਪੁਜੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕੀਤਾ। ਸੰਗੀਤ ਵਿਭਾਗ ਦੇ ਅਧਿਆਪਕ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਰਸ-ਭਿੰਨੇ ਸ਼ਬਦ ਗਾਇਨ ਦੁਆਰਾ ਵਿਦਿਆਰਥੀਆਂ ਦੀ ਬਾਣੀ ਨਾਲ ਸਾਂਝ ਪੁਆਈ। ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅਕਾਲ ਪੁਰਖ ਅੱਗੇ ਕਾਲਜ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ।