Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ

ਗੜ੍ਹਦੀਵਾਲਾ 30 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਸ਼ਵ ਵਿਆਪੀ ਡਿਜ਼ੀਟਲ ਟੈਲੀ ਪ੍ਫਾਰਮੈਂਸ ਕੰਪਨੀ ਵੱਲੋਂ ਸਕਿੱਲ ਲੈਬਜ ਮੋਹਾਲੀ ਦੇ ਸਹਿਯੋਗ ਨਾਲ ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਕਮਰਸ ਅਤੇ ਕੈਰੀਅਰ ਕੌਂਸਲਿੰਗ ਤੇ ਪਲੇਸਮੈਂਟ ਸੈੱਲ ਦੇ ਆਪਸੀ ਸਹਿਯੋਗ ਨਾਲ ਗ੍ਰੈਜੂਏਟ ਤੇ ਪੋਸਟ-ਗ੍ਰੈਜੂਏਟ ਕਲਾਸਾਂ ਪਾਸ ਕਰਕੇ ਜਾ ਚੁੱਕੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਡਰਾਈਵ ਮੌਕੇ ਟੈਲੀ ਪ੍ਫਾਰਮੈਂਸ ਕੰਪਨੀ ਅਤੇ ਸਕਿੱਲ ਲੈਬਜ ਮੋਹਾਲੀ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ ਦੀ ਇੰਟਰਵਿਊ ਲਈ ਗਈ। ਇਸ ਵਿੱਚ ਕਾਲਜ ਦੇ 80 ਤੋਂ ਵੱਧ ਵਿਦਿਆਰਥੀ ਇੰਟਰਵਿਊ ਲਈ ਹਾਜ਼ਰ ਹੋਏ‌। ਕਾਲਜ ਦੇ 25 ਵਿਦਿਆਰਥੀ ਨੌਕਰੀਆਂ ਲਈ ਚੁਣੇ ਗਏ। ਇਸ ਮੌਕੇ ਪ੍ਰਿੰਸੀਪਲ ਡਾ  ਜਸਪਾਲ ਸਿੰਘ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਕਮਰਸ ਵਿਭਾਗ ਅਤੇ ਪਲੇਸਮੈਂਟ ਸੈੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ। ਉਹਨਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਇਸ ਪ੍ਰੋਗਰਾਮ ਦੇ ਕਨਵੀਨਰ ਸ਼੍ਰੀ ਦਵਿੰਦਰ ਕੁਮਾਰ ਲਾਈਬ੍ਰੇਰੀਅਨ, ਸ੍ਰੀ ਸੰਜੀਵ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਪੰਕਜ ਸ਼ਰਮਾ, ਡਾ. ਕ੍ਰਿਤਿਕਾ, ਮੈਡਮ ਨਰਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।