Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ *ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ* ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਹਾਦਸੇ ਚ KMS ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ,ਬੇਟੇ ਤੁਸ਼ਾਂਤ ਸਮੇਤ ਤਿੰਨ ਦੀ ਮੌ+ਤ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂ... *ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦ... ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਵਾਰਿਸ ਹਾਲਤ ਵਿੱਚ ਮਿਲੀ ਨਵਜੰਮੀ ਬੱਚੀ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਗੜ੍ਹਦੀਵਾਲਾ 31 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ  ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ  ਮਲਿਕਾ ਮੰਡ ਨੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਵੱਖ-ਵੱਖ ਕਮੇਟੀਆਂ, ਸੈੱਲਾਂ, ਵਜ਼ੀਫਿਆਂ, ਕਾਲਜ ਦੇ ਕੋਡ ਆਫ਼ ਕੰਡਕਟ ਅਤੇ ਲਾਈਬਰੇਰੀ ਆਦਿ ਵਰਗੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਾਲਜ ਵਿੱਚ ਚੱਲ ਰਹੇ ਐੱਨ. ਐੱਸ. ਐੱਸ.,ਐੱਂਨ.  ਸੀ. ਸੀ., ਯੂਥ ਸਰਵਿਸਿਜ਼ ਕਲੱਬ, ਸਟੂਡੈਂਟ ਵੈਲਫੇਅਰ ਕਲੱਬ ਆਦਿ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵੱਖ-ਵੱਖ ਵਜ਼ੀਫਿਆਂ, ਨਿਸ਼ਕਾਮ ਕਮੇਟੀ, ਨਿਸ਼ਕਾਮ ਅਕੈਡਮੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਂਦੀ ਕਰਵਾਈ ਮੈਗਾ ਪਲੇਸਮੈਂਟ ਡਰਾਈਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ  ਡਾ. ਸਤਵੰਤ ਕੌਰ ਨੇ ਬੀ. ਏ. ਕਰਨ ਉਪਰੰਤ ਵੱਖ-ਵੱਖ ਕੈਰੀਅਰ ਆਪਸ਼ਨ ਅਤੇ ਜਗਤ ਗੁਰੂ ਨਾਨਕ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵੱਲੋਂ ਕਾਲਜ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਕੋਰਸਾਂ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀ ਕੈਨੇਡਾ ਵੱਲੋਂ ਭਵਿੱਖ ਵਿੱਚ ਕਰਵਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦੇ ਕੇ ਉਹਨਾਂ ਦਾ ਸਵਾਗਤ ਕੀਤਾ।

error: copy content is like crime its probhihated