Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਦੇ ਮੈਂਬਰਾਂ ਦੀ ਚੋਣ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਦੇ ਮੈਂਬਰਾਂ ਦੀ ਚੋਣ

ਗੜ੍ਹਦੀਵਾਲਾ 2 ਅਗਸਤ (ਚੌਧਰੀ) 

 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰੇਰਨਾ  ਹੇਠ ਧਰਮ ਅਧਿਐਨ ਵਿਭਾਗ ਦੇ ਮੁਖੀ ਜਤਿੰਦਰ ਕੌਰ (ਧਾਰਮਿਕ ਅਧਿਆਪਕਾ) ਦੀ ਅਗਵਾਈ ਹੇਠ ਕਾਲਜ ਵਿਖੇ ਸਥਾਪਿਤ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਲਈ ਮੈਂਬਰਾਂ ਦੀ ਚੋਣ ਕੀਤੀ ਗਈ।   ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਕਲੱਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਾਰੇ ਵਿਸ਼ਵ ਵਿੱਚ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 450 ਸਾਲਾਂ ਗੁਰਤਾਗੱਦੀ ਦਿਵਸ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾਂ ਜੋਤੀ ਜੋਤ  ਦਿਵਸ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾਈਆਂ ਜਾ ਰਹੀਆਂ ਸ਼ਤਾਬਦੀਆਂ ਨੂੰ ਸਮਰਪਿਤ ਕਾਲਜ ਦੇ ਅੱਵਲ ਤੇ ਹੋਣਹਾਰ ਵਿਦਿਆਰਥੀਆਂ ਦੀ ਭਾਲ ਕਰਕੇ ਉਹਨਾਂ ਦੀ ਸਚਿਆਰ ਮਨੁੱਖ ਵਜੋਂ ਘਾੜਤ ਘੜਨ ਲਈ ਵਿਉਂਤਬੱਧ ਵਿਧੀ ਨਾਲ ਕਾਰਜਸ਼ੀਲ ਹੋਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀ ਆਪਣੇ ਅਮੀਰ ਵਿਰਸੇ ਨਾਲ ਜੁੜ ਸਕਣ। ਇਸ ਕਲੱਬ ਲਈ ਤਨਪ੍ਰੀਤ ਕੌਰ (ਬੀ.ਕਾਮ ਤੀਜਾ ਸਮੈਸਟਰ) ਜਗਰੂਪ ਸਿੰਘ( ਬੀ. ਏ. ਤੀਜਾ ਸਮੈਸਟਰ ) ਨੂੰ  ਪ੍ਰਧਾਨ, ਮਨਜੋਤ ਕੌਰ (ਬੀ.ਐਸ.ਸੀ. ਪਹਿਲਾ ਸਮੈਸਟਰ)ਰਾਜਵੀਰ ਸਿੰਘ (ਬੀ. ਏ. ਪਹਿਲਾਂ ਸਮੈਸਟਰ)  ਨੂੰ ਸੈਕਟਰੀ ਦੇ ਤੌਰ ‘ਤੇ ਚੁਣਿਆ ਗਿਆ ਅਤੇ ਲਵਪ੍ਰੀਤ ਕੌਰ, ਕਿਰਨ, ਅਮਨਪ੍ਰੀਤ ਕੌਰ, ਸਨਮਪ੍ਰੀਤ ਕੌਰ, ਮਨਜੋਤ ਕੌਰ, ਅਮਨਦੀਪ ਸਿੰਘ, ਰਵਨੀਤ ਸਿੰਘ, ਅੰਜਲੀ, ਹਰਪ੍ਰੀਤ ਕੌਰ, ਸਿਮਰਨ, ਰਾਜਦੀਪ ਕੌਰ, ਮਨਦੀਪ ਸਿੰਘ, ਅਮਨਦੀਪ ਸਿੰਘ, ਰਮਨ, ਹਰਸਿਮਰਨ  ਕੌਰ, ਸਿਮਰਨ ਜਸਲੀਨ ਕੌਰ, ਲਵਪ੍ਰੀਤ ਕੌਰ, ਲਵਪ੍ਰੀਤ ਕੌਰ, ਹਰਵੀਰ ਸਿੰਘ, ਪ੍ਰਭ ਇੰਦਰ ਸਿੰਘ, ਮਨਵੀਰ ਸਿੰਘ ਸਮਰਾ, ਪਰਮਿੰਦਰ ਕੌਰ, ਸੁਨੇਹ, ਹਰਮਨਪ੍ਰੀਤ ਕੌਰ, ਮਨਜੋਤ ਕੌਰ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।