ਗੜ੍ਹਦੀਵਾਲਾ 14 ਸਤੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਦਵਿੰਦਰ ਕੁਮਾਰ ਸੰਦਲ ਨੇ ਸੰਖੇਪ ਵਿੱਚ ਹਿੰਦੀ ਦਿਵਸ ਮਨਾਉਣ ਦੇ ਇਤਿਹਾਸ ਉੱਤੇ ਚਾਨਣਾ ਪਾਇਆ।14 ਸਤੰਬਰ, 1949 ਨੂੰ ਸੰਵਿਧਾਨ ਸਭਾ ਨੇ ਇਹ ਫੈਸਲਾ ਲਿਆ ਕਿ ਹਿੰਦੀ ਭਾਰਤ ਦੀ ਅਧਿਕਾਰਤ ਰਾਜ-ਭਾਸ਼ਾ ਹੋਵੇਗੀ।1953 ਤੋਂ ਪੂਰੇ ਭਾਰਤ ਵਿੱਚ 14 ਸਤੰਬਰ ਨੂੰ ਹਿੰਦੀ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਸ਼ੁਰੂਆਤ ਹੋਈ।ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਦੇ ਸਬੰਧ ਵਿੱਚ ਦੇਸ਼ ਭਰ ਵਿੱਚ ਕਈ ਤਰਾਂ ਦੇ ਆਯੋਜਨ ਕੀਤੇ ਜਾਂਦੇ ਹਨ।
ਇਸ ਮੌਕੇ ਪ੍ਰੋ. ਸੰਜੀਵ ਸਿੰਘ (ਮੁਖੀ, ਫਿਜਿਕਸ ਵਿਭਾਗ) ਨੇ ਮੈਥਿਲੀਸ਼ਰਨ ਗੁਪਤ ਦੀ ‘ਪੰਚਵਟੀ ਪ੍ਰਸੰਗ’ ਕਵਿਤਾ-ਪਾਠ ਕੀਤਾ।ਅੰਤ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਰਾਸ਼ਟਰੀ ਦਿਵਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਵੱਧ-ਚੱੜ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੇਵਿੰਦਰ ਕੁਮਾਰ ਲਾਇਬਰੇਰੀਅਨ, ਪ੍ਰੋ. ਜਗਦੀਪ ਕੁਮਾਰ (ਮੁਖੀ, ਰਾਜਨੀਤੀ ਸ਼ਾਸਤਰ), ਪ੍ਰੋ. ਮੁਨੀਸ਼ ਦੇਵ (ਰਜਿਸਟਰਾਰ) ਅਤੇ ਵਿਦਿਆਰਥੀਆਂ ਨੇ ਸ਼ਾਮਲ ਹੋ ਕੇ ਸਮਾਗਮ ਦੀ ਸ਼ੋਭਾ ਵਧਾਈ।