Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ

ਗੜ੍ਹਦੀਵਾਲਾ 4 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਏ ਜਾ ਰਹੇ ਜ਼ੋਨਲ ਯੁਵਕ ਮੇਲੇ (2024-25) ਦੀਆਂ ਵੱਖ-ਵੱਖ ਆਈਟਮਾਂ ਵਿੱਚ ਭਾਗ/ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਆਈਟਮਾਂ ਜਿਵੇਂ ਕਵਿਸ਼ਰੀ, ਕਵਿਤਾ ਉਚਾਰਨ, ਇੰਡੀਅਨ ਆਰਕੈਸਟਰਾ, ਸ਼ਬਦ, ਨਾਨ- ਪ੍ਰਕਸ਼ਨ, ਗੀਤ, ਲੋਕ-ਗੀਤ, ਕਲੀ, ਭਾਸ਼ਣ, ਰਵਾਇਤੀ-ਗੀਤ (ਔਰਤਾਂ), ਅਤੇ ਗਿੱਧਾ ਆਦਿ ਨੂੰ ਮੰਚ ਉੱਪਰ ਪੇਸ਼ ਕੀਤਾ। ਸਟੇਜੀ ਆਈਟਮਾਂ ਤੋਂ ਇਲਾਵਾ ਹੈਰੀਟੇਜ ਆਈਟਮਾਂ ਜਿਵੇਂ ਪੀੜੀ ਬਣਾਉਣਾ,ਮਹਿੰਦੀ, ਪੱਖੀ ਬੁਣਾਉਣਾ ਅਤੇ ਛਿੱਕੂ ਬਣਾਉਣਾ ਬਣਾਉਣਾ ਆਦਿ ਦੀ ਵੀ ਰਿਹਰਸਲ ਕਰਵਾਈ ਗਈ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਵਾਈਸ ਪ੍ਰਿੰਸੀਪਲ ਸ੍ਰੀ ਸੰਜੀਵ ਸਿੰਘ, ਡਾ. ਸਤਵੰਤ ਕੌਰ ਅਤੇ ਡਾ. ਅਰਚਨਾ ਠਾਕੁਰ ਨੇ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਆਈਟਮਾਂ ਦੀਆਂ ਬਰੀਕੀਆਂ ਤੇ ਨਿਯਮਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੁਵਕ ਵਿਰਾਸਤੀ ਮੇਲੇ ਵਰਗੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ੋਨਲ ਯੁਵਕ ਮੇਲੇ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਵੱਧ ਤੋਂ ਵੱਧ ਇਨਾਮ ਪ੍ਰਾਪਤ ਕਰਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।