Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 8 ਅਕਤੂਬਰ (ਚੌਧਰੀ) 

 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ .ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਅਧਿਐਨ ਵਿਭਾਗ ਵੱਲੋਂ ਪੋਸਟ- ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ‘ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਸੇਧ’ ਵਿਸ਼ੇ ਉੱਪਰ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਾਲਜ ਦੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ ਜੀ ਅਤੇ ਚੌਪਈ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਸ਼ਬਦ-ਕੀਰਤਨ ਦੁਆਰਾ ਸੰਗਤਾਂ ਦੀ ਬਾਣੀ ਨਾਲ ਸਾਂਝ ਪਵਾਈ ਗਈ। ਸ਼ਬਦ-ਕੀਰਤਨ ਤੋਂ ਬਾਅਦ ਸੈਮੀਨਾਰ ਦੇ ਪ੍ਰਮੁੱਖ ਬੁਲਾਰੇ ਡਾ. ਅਸਪ੍ਰੀਤ ਕੌਰ (ਸਹਾਇਕ ਪ੍ਰੋਫ਼ੈਸਰ, ਗੁਰਮਤਿ ਕਾਲਜ, ਪਟਿਆਲਾ) ਨੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਅਤੇ ਬਾਣੀ ਦੀ ਵਿਚਾਰਧਾਰਾ ਉੱਪਰ ਵਿਚਾਰ ਪੇਸ਼ ਕਰਦਿਆਂ ਗੁਰਿਆਈ ਪ੍ਰੰਪਰਾ ਬਾਰੇ ਵਿਸਥਾਰ ਵਿੱਚ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਗੁਰਿਆਈ ਅਕਾਲ ਪੁਰਖ ਦੀ ਦਿੱਤੀ ਹੋਈ ਦਾਤ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਤੋਂ ਸੇਧ ਲੈ ਕੇ ਨਿਰਮਾਣਤਾ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਤੋਂ ਬਾਅਦ ਡਾ. ਹਰਦੇਵ ਸਿੰਘ (ਮੁਖੀ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ) ਨੇ ਸੰਸਾਰ ਅੰਦਰ ਮਿਲਦੇ ਵੱਖ-ਵੱਖ ਧਰਮ ਗ੍ਰੰਥਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਧਰਮ ਨੂੰ ਜਾਨਣ ਦਾ ਸਭ ਤੋਂ ਆਸਾਨ ਤਰੀਕਾ ਮਹਾਂਪੁਰਸ਼ਾਂ ਦੇ ਦਰਸਾਏ ਮਾਰਗ ਤੇ ਚੱਲਣਾ ਹੈ। ਸ. ਸੁਖਬਰਸ਼ ਸਿੰਘ ਪੰਨੂ (ਮੈਂਬਰ, ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅਜੋਕੇ ਪਦਾਰਥਵਾਦੀ ਦੌਰ ਵਿੱਚ ਨਾਂਹ-ਪੱਖੀ ਵਿਚਾਰਾਂ ਤੋਂ ਮੁਕਤੀ ਲਈ ਮਨੁੱਖਤਾ ਦਾ ਗੁਰਬਾਣੀ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ। ਸ. ਗੁਰਬਖਸ਼ ਸਿੰਘ ਖ਼ਾਲਸਾ (ਜੂਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਕਿਹਾ ਕਿ ਪਰਮਾਤਮਾ ਨੂੰ ਪਾਉਣ ਲਈ ਗੁਰੂ ਵਿੱਚ ਅਤੁੱਟ ਵਿਸ਼ਵਾਸ ਹੋਣਾ ਦਾ ਲਾਜ਼ਮੀ ਹੈ। ਉਹਨਾਂ ਨੇ ਸਿੱਖ ਇਤਿਹਾਸ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰਬਾਣੀ ਸਮਾਜਿਕ ਕੁਰੀਤੀਆਂ ਦਾ ਖੰਡਨ ਕਰਦੀ ਹੋਈ ਮਨੁੱਖ ਨੂੰ ਆਦਰਸ਼ ਭਰਿਆ ਜੀਵਨ ਜਿਉਣ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਡਾ. ਅਮਨਦੀਪ ਕੌਰ ਹੀਰਾ (ਸਹਾਇਕ ਪ੍ਰੋਫ਼ੈਸਰ, ਪੰਜਾਬੀ ਵਿਭਾਗ, ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ) ਨੇ ਵੀ ਸ਼ਿਰਕਤ ਕੀਤੀ। ਇਸ ਉਪਰੰਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਸੈਮੀਨਾਰ ਵਿੱਚ ਪਹੁੰਚੀਆਂ ਸਮੁੱਚੀਆਂ ਸ਼ਖਸ਼ੀਅਤਾਂ ਤੇ ਵਿਦਵਾਨਾਂ ਨੂੰ ਸਨਮਾਨਿਤ ਕੀਤਾ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਨੇ ਸੈਮੀਨਾਰ ਦੀਆਂ ਸਮੁੱਚੀਆਂ ਸ਼ਖਸ਼ੀਅਤਾਂ ਦਾ ਵਡਮੁੱਲੇ ਵਿਚਾਰ ਸਾਂਝੇ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਅੰਤ ਵਿੱਚ ਆਨੰਦ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਨਾਲ ਸੈਮੀਨਾਰ ਦੀ ਸੰਪੂਰਨਤਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।