Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਡਾਇਬਿਟੀਜ਼ (ਸ਼ੂਗਰ) ਜਾਗਰੂਕਤਾ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਡਾਇਬਿਟੀਜ਼ (ਸ਼ੂਗਰ) ਜਾਗਰੂਕਤਾ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 7 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼ੂਗਰ ਸੰਬੰਧੀ ਸਮੱਸਿਆਵਾਂ ਪ੍ਰਤੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਮੁੱਖ ਪ੍ਰਵਕਤਾ ਸ਼ਰਮਾ ਹਸਪਤਾਲ ਗੜ੍ਹਦੀਵਾਲਾ ਦੇ ਡਾਕਟਰ ਜੈਸਨ ਪਾਲ ਸ਼ਰਮਾ ਸਨ। ਡਾਕਟਰ ਜੈਸਨ ਪਾਲ ਸ਼ਰਮਾ ਨੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਜੋਕੀ ਜੀਵਨ ਸ਼ੈਲੀ ਵਿੱਚ ਵੱਧ ਰਹੀਆਂ ਸਿਹਤ ਸਮੱਸਿਆਵਾਂ ਪ੍ਰਤੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਨੇ ਅਜੋਕੀ ਜੀਵਨ ਸ਼ੈਲੀ ਵਿੱਚ ਤਬਦੀਲੀਆਂ ਹੋਣ ਕਾਰਨ ਵੱਧ ਰਹੀ ਸ਼ੂਗਰ ਦੀ ਬਿਮਾਰੀ ਉੱਪਰ ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਸ਼ੂਗਰ ਦੀਆਂ ਕਿਸਮਾਂ, ਕਾਰਨਾਂ ਅਤੇ ਸ਼ੂਗਰ ਤੋਂ ਬਾਅਦ ਸਰੀਰ ਦੇ ਹੋਰ ਅੰਗਾਂ ਉੱਪਰ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਆਪਣੀ ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਸੰਤੁਲਿਤ ਭੋਜਨ ਦੀ ਵਰਤੋਂ ਦੁਆਰਾ ਸਿਹਤਮੰਦ ਜੀਵਨ ਜਿਊਣ ਦੇ ਯੋਗ ਹੋ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਖ਼ੁਰਾਕ ਅਤੇ ਰੋਜ਼ਾਨਾ ਕਸਰਤ ਦੁਆਰਾ ਦਵਾਈਆਂ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾਕਟਰ ਜੈਸਨ ਪਾਲ ਸ਼ਰਮਾ ਨੂੰ ਵਡਮੁੱਲੇ ਵਿਚਾਰ ਸਾਂਝੇ ਕਰਨ ਲਈ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।