Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ 12 ਨੰਵਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 11 ਨਵੰਬਰ, 2024 ਨੂੰ ਵੋਟਰ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਵਿੱਚ ਨੋਡਲ ਅਫ਼ਸਰ ਸ੍ਰੀ ਦਵਿੰਦਰ ਕੁਮਾਰ (ਲਾਇਬਰੇਰੀਅਨ) ਨੇ ਵੋਟਰ ਕਾਰਡ ਬਣਾਉਣ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕਰਦੇ ਹੋਏ ਵੋਟ ਬਣਾਉਣ ਅਤੇ ਮੱਤਦਾਨ ਕਰਨ ਲਈ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣਾ ਵੋਟ ਆਨ-ਲਾਈਨ ਜਾ ਆਫ਼ ਲਾਈਨ ਦੋਨਾਂ ਤਰ੍ਹਾਂ ਨਾਲ ਬਣਾ ਸਕਦੇ ਹਨ।ਵੋਟਰ ਹੈਲਪ ਲਾਈਨ ਮੋਬਾਈਲ ਐਪ ਜਾ ਨਵਸਪ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵਿਦਿਆਰਥੀ 01/01/2025 ਤੋਂ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੋ ਰਹੇ ਹਨੇ ਉਹ ਆਪਣਾ ਫਾਰਮ 6 ਭਰ ਕੇ ਨਵਾਂ ਵੋਟਰ ਕਾਰਡ ਬਣਾ ਲੈਣ ਅਤੇ ਜੋ ਵੋਟਰ ਕਾਰਡ ਵਿੱਚ ਬਦਲਾਵ ਕਰਵਾਉਣਾ ਚਾਹੁੰਦੇ ਹਨ ਉਸ ਵਿੱਚ ਬਦਲਾਵ ਕਰਵਾ ਸਕਦੇ ਹਨ।ਵਿਦਿਆਰਥੀ ਤਲਵਿੰਦਰ ਸਿੰਘ (ਸਮੈਸਟਰ ਭਾਗ ਤੀਜਾ) ਅਤੇ ਰਾਜਵਿੰਦਰ ਕੌਰ (ਭਾਗ ਪਹਿਲਾ) ਦਾ ਚੁਣਾੳ ਕੈਂਪਸ ਅੰਬੈਸਡਰ ਦੇ ਰੂਪ ਵਿੱਚ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਚੌਣ ਆਯੋਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਾਰਿਆਂ ਨੂੰ ਆਪਣਾ ਵੋਟ ਬਣਾਉਣਾ ਚਾਹੀਦਾ ਹੈ ਅਤੇ ਆਪਣੇ ਵੋਟ ਦਾ ਸਹੀ ਇਸਤਮਾਲ ਕਰਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੇ।