Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ

ਗੜ੍ਹਦੀਵਾਲਾ 4 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਇੱਕ ਰੋਜ਼ਾ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਕੈਂਪ ਦੌਰਾਨ ਸ਼੍ਰੀ ਸੁਖਵਿੰਦਰ ਕੁਮਾਰ ਵੱਲੋਂ “ਸਾਫ਼-ਸੁਥਰਾ ਵਾਤਾਵਰਣ” ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਸਫਾਈ, ਰੁੱਖ ਲਗਾਉਣਾ, ਪਲਾਸਟਿਕ ਦੀ ਘੱਟ ਵਰਤੋਂ ਅਤੇ ਪਾਣੀ ਦੀ ਬਚਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਦਿਨ-ਚਰਿਆ ਵਿੱਚ ਇਨ੍ਹਾਂ ਆਦਤਾਂ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ।ਇਸ ਮੌਕੇ ਐੱਨ.ਐੱਸ.ਐੱਸ. ਯੂਨਿਟ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।