Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

19 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੈਸ਼ਨ (2023-24) ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ (ਸਮੈਸਟਰ ਪਹਿਲਾ) ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਨੂੰ ਜਿੱਥੇ ਇੰਡਕਸ਼ਨ ਪ੍ਰੋਗਰਾਮ ਦੇ ਮੰਤਵ ਤੋਂ ਜਾਣੂੰ ਕਰਵਾਇਆ ਗਿਆ ਉਥੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਚਲਦੇ ਕੋਰਸਾਂ /ਵਿਸ਼ਿਆਂ, ਵੱਖ-ਵੱਖ ਕਿਸਮ ਦੇ ਦਿੱਤੇ ਜਾਂਦੇ ਵਜ਼ੀਫ਼ਿਆਂ, ਸਹਿ-ਵਿਦਿਅਕ ਸਰਗਰਮੀਆਂ, ਕਾਲਜ ਲਾਇਬਰੇਰੀ ਦੀਆਂ ਸਹੂਲਤਾਂ, ਕਾਲਜ ਵਲੋਂ ਦਿੱਤੀਆਂ ਜਾਂਦੀਆਂ ਹੋਰ ਸਹੂਲਤਾਂ ਅਤੇ ਕਾਲਜ ਦੇ ਕੋਡ ਆਫ਼ ਕੰਡਕਟ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀ ਜਿੱਥੇ ਸਮਾਜ ਦਾ ਭਵਿੱਖ ਹੁੰਦੇ ਹਨ ਉੱਥੇ ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਆਦਰਸ਼ ਮਾਡਲ ਵੀ ਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਆਪਣੇ ਵਿਦਿਆਰਥੀ ਜੀਵਨ ਦੀਆਂ ਜ਼ਿੰਮੇਵਾਰੀਆਂ ਨੂੰੁੰ ਤਨਦੇਹੀ ਨਾਲ ਨਿਭਾਉਣਾ ਹੋਵੇਗਾ। ਉਹਨਾਂ ਨੇ ਉਮੀਦ ਕੀਤੀ ਕਿ ਸਾਡੇ ਵਿਦਿਆਰਥੀ ਕਾਲਜ ਦੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਆਪਣਾ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਾ. ਮਲਕੀਤ ਸਿੰਘ, ਡਾ. ਦਿਲਬਾਰਾ ਸਿੰਘ, ਸ੍ਰੀ ਜਗਦੀਪ ਕੁਮਾਰ, ਡਾ. ਹਰਪ੍ਰੀਤ ਕੌਰ, ਮੈਡਮ ਪਵਿੱਤਰਜੀਤ ਕੌਰ, ਮੈਡਮ ਕਮਲਜੀਤ ਕੌਰ, ਮੈਡਮ ਕੁਸਮਾ, ਮੈਡਮ ਸ਼ਰਨਜੀਤ ਕੌਰ, ਡਾ. ਪੰਕਜ਼ ਸ਼ਰਮਾ, ਮੈਡਮ ਨਰਿੰਦਰ ਕੌਰ, ਡਾ. ਰਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated