Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

21 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ  ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ  ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ  ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪ੍ਰੋ. ਜਤਿੰਦਰ ਕੌਰ ਧਰਮ ਅਧਿਐਨ ਵਿਭਾਗ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਮਿਤੀ 19 ਅਗਸਤ 2023 ਨੂੰ ਕਰਵਾਇਆ ਗਿਆ। ਇਸ ਇਮਤਿਹਾਨ ਵਿੱਚ 10+1,10+2 ਕਲਾਸਾਂ ਦੇ 29 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਇਮਤਿਹਾਨ ਦਾ ਮਕਸਦ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ -ਕੀਮਤਾਂ ਆਪਣੇ ਅਮੀਰ ਵਿਰਸੇ, ਇਤਿਹਾਸ ਤੋਂ ਰੂਬਰੂ ਕਰਵਾਉਣਾ ਅਤੇ ਮਾਨਵਵਾਦੀ ਸੋਚ ਦੇ ਧਾਰਨੀ ਬਣਾਉਣਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੇ ਇਮਤਿਹਾਨਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦੇ ਸੁਪਰਡੈਂਟ ਸ. ਮਨਪ੍ਰੀਤ ਸਿੰਘ ਦਾ ਧੰਨਵਾਦ ਕੀਤਾ।