Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਦਿਵਸ ਮਨਾਇਆ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

2 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿਤੀ 02 ਅਕਤੂਬਰ, 2023 ਨੂੰ ਕਾਲਜ ਵਿੱਚ “ਸਵੱਛਤਾ ਦਿਵਸ” ਮਨਾਇਆ ਗਿਆ। ਇਸ ਦਿਨ ਵਿਦਿਆਰਥੀਆ ਅਤੇ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਸੰਪੂਰਨ ਕਾਲਜ ਵਿੱਚ “ਸਫ਼ਾਈ ਅਭਿਆਨ” ਚਲਾਇਆ ਗਿਆ। ਵਿਦਿਆਰਥੀਆ ਨੁੰ ਜਾਗਰੂਕ ਕਰਨ ਲਈ ਕਾਲਜ ਕੈਂਪਸ ਵਿੱਚ ਅਲੱਗ ਅਲੱਗ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਡਿਬੇਟ, ਰੰਗੋਲੀ, ਐਲੋਕੇਸ਼ਨ, ਭਾਸ਼ਣ ਮੁਕਾਬਲੇ, ਕੋਲਾਜ਼ ਮੇਕਿੰਗ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਐੱਨ.ਸੀ.ਸੀ. ਅਤੇ ਐਨ.ਐੱਸ.ਐੱਸ. ਵਲੰਟੀਅਰਜ਼ ਨੇ “ਸਵੱਛਤਾ ਮਾਰਚ” ਵੀ ਕੱਢਿਆ।ਇਹ ਪ੍ਰੋਗ੍ਰਾਮ ਆਫੀਸ਼ੀਟਿੰਗ ਪ੍ਰਿੰਸੀਪਲ ਸ੍ਰੀ ਸੰਜੀਵ ਸਿੰਘ ਜੀ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।