Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਹੁਸ਼ਿਆਰਪੁਰ (ਜੋਨ -5) ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਹੁਸ਼ਿਆਰਪੁਰ (ਜੋਨ -5) ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਗੜ੍ਹਦੀਵਾਲਾ 18 ਅਕਤੂਬਰ(ਚੌਧਰੀ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ (ਜੋਨ-5) ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ। ਯੁਵਕ ਸੇਵਾਵਾਂ ਵਿਭਾਗ ਦੇ ਕਨਵੀਨਰ ਸ. ਗੁਰਪਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਨੇ ਦੱਸਿਆ ਕਿ ਕਾਲਜ਼ ਦੇ 56 ਵਿਦਿਆਰਥੀਆਂ ਨੇ 39 ਟੀਮਾਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚ ਗੀਤ ਅਤੇ ਵਿਰਾਸਤੀ ਸਮੂਹ ਗਾਇਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਗਰੁੱਪ ਸ਼ਬਦ, ਗਰੁੱਪ ਸੌਂਗ ਇੰਡੀਅਨ, ਕਵੀਸ਼ਰੀ, ਕਲੀ ਅਤੇ ਕਵਿਤਾ ਲੇਖਣ ਵਿੱਚ ਦੂਜਾ ਸਥਾਨ ਹਾਸਲ ਕੀਤਾ, ਲੋਕ ਗੀਤ ਵਿੱਚ ਪ੍ਰਭਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਵਿਅਕਤੀਗਤ ਇਨਾਮਾਂ ਵਿੱਚ ਈਸ਼ਵਰਜੋਤ ਕੌਰ ਨੇ ਗਰੁੱਪ ਸ਼ਬਦ ਅਤੇ ਵਾਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ, ਕਿਰਨਦੀਪ ਕੌਰ ਨੇ ਇੰਡੀਅਨ ਆਰਕੈਸਟਰਾ ਵਿੱਚ ਦੂਜਾ ਅਤੇ ਅੰਜਲੀ ਨੇ ਵਿਰਾਸਤੀ ਸਮੂਹ ਗੀਤ ਵਿੱਚ ਤੀਜਾ ਸਥਾਨ ਹਾਸਲ ਕੀਤਾ।ਜ਼ਿਕਰਯੋਗ ਹੈ ਕਿ 31 ਕਾਲਜਾਂ ਦੇ ਇਸ ਹੁਸ਼ਿਆਰਪੁਰ ਜੋਨ -5 ਵਿੱਚੋਂ 12 ਟੀਮਾਂ ਜੇਤੂ ਰਹੀਆਂ ਅਤੇ 8 ਟੀਮਾਂ ਪਹਿਲੇ ਅਤੇ ਦੂਜੇ ਸਥਾਨ ਤੇ ਰਹੀਆਂ ਗੀਤ, ਗਰੁੱਪ ਸ਼ਬਦ, ਗਰੁੱਪ ਸੌਂਗ, ਵਿਰਾਸਤੀ ਸਮੂਹ ਗੀਤ, ਕਲੀ, ਕਵੀਸ਼ਰੀ ਅਤੇ ਕਵਿਤਾ ਲਿਖਣ ਮੁਕਾਬਲੇ ਦੀਆਂ ਟੀਮਾਂ ਅੱਗੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅੰਤਰ ਯੁਵਕ ਮੇਲੇ ਵਿੱਚ ਹਿਸਾ ਲੈਣਗੀਆਂ। ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਨੇ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੀਆਂ ਟੀਮਾਂ ਦੇ ਇੰਚਾਰਜ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅੰਤਰ ਯੁਵਕ ਮੇਲੇ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਕਰਨ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ਼ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।