Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ‘ਅੰਤਰ-ਰਾਸ਼ਟਰੀ ਬਾਲਿਕਾ ਦਿਵਸ’ ਦੇ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

‘ਅੰਤਰ-ਰਾਸ਼ਟਰੀ ਬਾਲਿਕਾ ਦਿਵਸ’ ਦੇ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 13 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਲਿਟੀਕਲ ਸਾਇੰਸ ਵਿਭਾਗ ਦੇ ਪਰਸਨੈਲਿਟੀ ਡਿਵੈਲਪਮੈਂਟ ਸੈੱਲ ਵੱਲੋਂ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਸੈੱਲ ਦੇ ਸਹਿਯੋਗ ਨਾਲ ‘ਅੰਤਰ-ਰਾਸ਼ਟਰੀ ਬਾਲਿਕਾ ਦਿਵਸ’ ਮੌਕੇ “ਤਣਾਅ ਅਤੇ ਸਮਾਂ ਪ੍ਰਬੰਧਨ ਰਾਹੀਂ ਸੁਖ-ਸਮਾਧਾਨ ਵਧਾਉਣਾ” ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦੇ ਮੁੱਖ ਵਕਤਾ ਡਾ. ਸਵੀਤਾ (ਐੱਸ.ਐੱਮ.ਓ, ਕਮਿਊਨਿਟੀ ਹੈਲਥ ਸੈਂਟਰ, ਕਮਾਹੀ ਦੇਵੀ) ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚ ਸਮੇਂ ਦੀ ਸਹੀ ਤਰੀਕੇ ਨਾਲ ਵਰਤੋ ਅਤੇ ਤਣਾਅ ਤੋਂ ਬਚਣਾ ਕਿੰਨਾ ਜ਼ਰੂਰੀ ਨੁਕਤੇ ਦੱਸੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅਤੇ ਨਿੱਜੀ ਜ਼ਿੰਮੇਵਾਰੀਆਂ ਵਿਚ ਸੰਤੁਲਨ ਬਣਾਈ ਰੱਖਣ, ਆਤਮ ਵਿਸ਼ਵਾਸ ਬਣਾਉਣ ਅਤੇ ਹਮੇਸ਼ਾਂ ਸਕਾਰਾਤਮਕ ਸੋਚ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਲੈਕਚਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।