Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਿਸਰਸ ਮੈਥਡੌਲੋਜੀ ਅਤੇ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਤੇ ਵਿਸ਼ੇਸ਼ ਸੈਮੀਨਾਰ

ਰਿਸਰਸ ਮੈਥਡੌਲੋਜੀ ਅਤੇ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਤੇ ਵਿਸ਼ੇਸ਼ ਸੈਮੀਨਾਰ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ .ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਜਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਉ. ਏ.ਸੀ ਅਤੇ ਰਸਾਇਣ ਵਿਭਾਗ ਵੱਲੋਂ ‘ਰਿਸਰਚ ਮੈਥਡੌਲੋਜੀ ਅਤੇ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਮੀਕਲ ਇੰਜੀਨੀਅਰਿੰਗ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਸੁਰਿੰਦਰ ਸਿੰਘ ਨੇ ਵਿਸ਼ੇਸ਼ ਲੈਕਚਰ ਦਿੱਤਾ। ਇਸ ਲੈਕਚਰ ਵਿੱਚ ਉਹਨਾਂ ਨੇ ਆਪਣੇ ਵਿਚਾਰਾਂ ਰਾਹੀਂ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਬਾਰੇ ਵਿਦਿਆਰਥੀ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਉਹਨਾਂ ਨੇ ਖੋਜ ਪੱਤਰ ਲਿਖਣ ਬਾਰੇ ਵੀ ਦੱਸਿਆ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾ. ਸੁਰਿੰਦਰ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਰਸਾਇਣ ਵਿਭਾਗ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰਸੰਸਾ ਕੀਤੀ। ਆਈ. ਕਿਉ.ਏ.ਸੀ ਕੁਆਡੀਨੇਟਰ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਖੋਜ ਪੱਤਰ ਪੜ੍ਹਨ ਤੇ ਲਿਖਣ ਬਾਰੇ ਪ੍ਰੇਰਿਆ। ਇਸ ਮੌਕੇ ਰਸਾਇਣ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।