Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਆਰ.ਆਰ.ਆਰ. ਸੈਂਟਰ ਅਤੇ ਰੈੱਡ ਕ੍ਰਾਸ ਸੋਸਾਇਟੀ ਵੱਲੋਂ ਸੇਵਾ ਕਾਰਜ

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਆਰ.ਆਰ.ਆਰ. ਸੈਂਟਰ ਅਤੇ ਰੈੱਡ ਕ੍ਰਾਸ ਸੋਸਾਇਟੀ ਵੱਲੋਂ ਸੇਵਾ ਕਾਰਜ

ਗੜ੍ਹਦੀਵਾਲਾ 20 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਰ.ਆਰ.ਆਰ. ਸੈਂਟਰ, ਰੈੱਡ ਰਿਬਨ ਕਲੱਬ ਅਤੇ ਰੈੱਡ ਕ੍ਰਾਸ ਸੋਸਾਇਟੀ ਦੇ ਸਾਂਝੇ ਉਪਰਾਲੇ ਨਾਲ ਸਮਾਜ ਸੇਵਾ ਦਾ ਕਾਰਜ ਕੀਤਾ ਗਿਆ। ਇਸ ਮੌਕੇ ਕਾਲਜ ਵੱਲੋਂ ਬਾਹਗਾ ਵਿਖੇ ਬਾਬਾ ਦੀਪ ਸਿੰਘ ਸੇਵਾ ਦਲ ਨੂੰ ਦਵਾਈਆਂ ਦੀ ਕਿੱਟ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਭੇਂਟ ਕੀਤਾ ਗਿਆ, ਤਾਂ ਜੋ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਤੋਂ ਇਲਾਵਾ ਕਾਲਜ ਦੇ ਆਰ.ਆਰ.ਆਰ. ਸੈਂਟਰ ਦੀ ਟੀਮ ਵੱਲੋਂ ਗੜ੍ਹਦੀਵਾਲਾ ਦੇ ਨੇੜਲੇ ਸਲੱਮ ਇਲਾਕਿਆਂ ਦਾ ਦੌਰਾ ਕਰਕੇ ਉੱਥੇ ਰਹਿੰਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਦੁਬਾਰਾ ਵਰਤਣ ਯੋਗ ਪਾਣੀ ਦੀਆਂ ਬੋਤਲਾਂ, ਸਕੂਲ ਬੈਗ ਅਤੇ ਕੱਪੜੇ ਆਦਿ ਵੰਡੇ ਗਏ। ਇਸ ਸੇਵਾ ਕਾਰਜ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਦੀ ਮੱਦਦ ਕਰਨਾ ਅਤੇ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ।
ਇਸ ਮੌਕੇ ਮੈਡਮ ਨੇਹਾ, ਸ਼੍ਰੀ ਸੁਖਵਿੰਦਰ ਕੁਮਾਰ ਅਤੇ ਮੈਡਮ ਗੁਰਪ੍ਰੀਤ ਕੌਰ ਮੌਜੂਦ ਰਹੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ ਵਿਦਿਆਰਥੀਆਂ ਵਿੱਚ ਮਨੁੱਖਤਾ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।