Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਗੜਦੀਵਾਲਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਗੜਦੀਵਾਲਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 11 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜਦੀਵਾਲਾ ਦੇ ਕੈਮਿਸਟਰੀ ਵਿਭਾਗ ਵੱਲੋਂ ਇੰਸਟੀਟਿਊਸ਼ਨ ਇਨੋਵੇਸ਼ਨ ਸੈਲ ਦੇ ਸਹਿਯੋਗ ਨਾਲ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆI ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਸ੍ਰੀ ਮਨੀਸ਼ ਦੇਵ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੀ ਮਹੱਤਤਾ, ਭਾਰਤੀ ਸਿੱਖਿਆ ਪ੍ਰਣਾਲੀ ਵਿਸ਼ੇਸ਼ ਤੌਰ ਤੇ ਉੱਚ ਸਿੱਖਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ| ਕਮਿਸਟਰੀ ਵਿਭਾਗ ਦੇ ਅਧਿਆਪਕ ਡਾਕਟਰ ਪੰਕਜ ਸ਼ਰਮਾ ਨੇ ਵਡਮੁੱਲੇ ਵਿਚਾਰ ਸਾਂਝੇ ਕਰਨ ਲਈ ਸ੍ਰੀ ਮਨੀਸ਼ ਦੇਵ ਦਾ ਧੰਨਵਾਦ ਕੀਤਾI ਇਸ ਮੌਕੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸਿੱਖਿਆ ਦਿਵਸ ਮਨਾਉਣ ਦੇ ਮਹੱਤਵ ਬਾਰੇ ਦੱਸਦਿਆਂ ਹਰ ਵਿਸ਼ੇਸ਼ ਦਿਵਸ ਮਨਾਉਣ ਲਈ ਪ੍ਰੇਰਿਆI ਇਸ ਮੌਕੇ ਡਾਕਟਰ ਰਾਬੀਆ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੌਰ, ਮੈਡਮ ਪੂਜਾ ਅਤੇ ਵਿਦਿਆਰਥੀ ਹਾਜ਼ਰ ਸਨI