Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸਾਂ ਦੀ ਸਮਾਪਤੀ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸਾਂ ਦੀ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

1 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਲੱਗ ਅਲੱਗ ਵਿਸ਼ਿਆਂ ਨਾਲ ਸੰਬੰਧਿਤ (ਕੰਪਿਊਟਰ, ਅੰਗਰੇਜ਼ੀ, ਮਿਊਜਿਕ ਅਤੇ ਪ੍ਰਸਨੈਲਟੀ ਡਿਵੈਲਪਮੈਂਟ) ਦੇ 21 ਦਿਨਾਂ ਕਰੈਸ਼ ਕੋਰਸਾਂ ਦੀ ਮਿਤੀ 01/07/2023 ਨੂੰ ਸਮਾਪਤੀ ਕੀਤੀ ਗਈ ਤੋਂ ਇਲਾਵਾ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਹੁਨਰ ਆਰਟ ਕਰੈਸ ਕੋਰਸ ਲਗਾਇਆ ਗਿਆ ਜਿਸਦੀ ਸਮਾਪਤੀ 24/06/2023 ਨੁੰ ਸਮਾਪਤੀ ਕੀਤੀ ਗਈ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਕੋਰਸਾਂ ਦੁਆਰਾ ਵਿਦਿਆਰਥੀਆਂ ਨੇ ਜਿੱਥੇ ਆਪਣੇ ਵਿਹਲੇ ਸਮੇਂ ਦਾ ਸਹੀ ਉਪਯੋਗ ਕੀਤਾ ਉੱਥੇ ਉਹਨਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਲਈ ਮਿਲਿਆ।ਕੋਰਸਾਂ ਦੀ ਸਮਾਪਤੀ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਨ ਲਈ ਉਚੇਚੇ ਤੌਰ ਤੇ ਸ. ਹਰਦੀਪ ਸਿੰਘ ਢਿੱਲੋਂ (ਕੈਨੇਡਾ) ਨੇ ਕਾਲਜ ਵਿੱਚ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹਨਾਂ ਕੋਰਸਾਂ ਵਿੱਚ ਸਰਟੀਫਿਕੇਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ ਅਤੇ ਅਗਾਂਹ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਇਸ ਮੌਕੇ ਸ. ਹਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਮੈਡਮ ਕਮਲਜੀਤ ਕੌਰ, ਮੈਡਮ ਮਲਿਕਾ, ਸ. ਗੁਰਪਿੰਦਰ ਸਿੰਘ, ਮੈਡਮ ਸ਼ਰਨਜੀਤ ਕੌਰ ਅਤੇ ਮੈਡਮ ਨੇਹਾ ਹਾਜ਼ਰ ਸਨ।