Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 25 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਲਜ ਵਿੱਚ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਨੋਡਲ ਅਫ਼ਸਰ ਸ਼੍ਰੀ ਦਵਿੰਦਰ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ। ਭਾਰਤ ਚੌਣ ਕਮਿਸ਼ਨ ਵਲੋਂੋ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਇਸ ਨੂੰ ਸਫ਼ਲ ਬਣਾਉਣ ਲਈ ਵੋਟਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਉਹਨਾਂ ਨੇ ਕਾਲਜ ਦੇ ਵਿਦਿਆਰਥੀਆਂ, ਜਿਨ੍ਹਾਂ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ, ਨੂੰ ਆਪਣੀ ਵੋਟ ਬਣਾਉਣ ਲਈ ਅਤੇ ਵੋਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਗਭਗ 48 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੋਟ ਪਾਉਣ ਦੀ ਸਹੁੰ ਚੁੱਕੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਜਿਸਦੀ ਸਾਨੂੰ ਸਭ ਨੂੰ ਸਹੀ ਵਰਤੋਂ ਕਰਨੀ ਚਾਹੀਦੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸ੍ਰੀ ਦਵਿੰਦਰ ਕੁਮਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated