Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ   

‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ  

ਗੜ੍ਹਦੀਵਾਲਾ 4 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਦੀ ਅਗਵਾਈ ਹੇਠ ਨੂੰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਮੈਡਮ ਜਤਿੰਦਰ ਕੌਰ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਸਾਹਿਬਾਨ ਦੁਆਰਾ ਰਚੀ ਬਾਣੀ ਅਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਗੁਰੂ ਸਾਹਿਬਾਨ ਦੇ ਦੱਸੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਪ੍ਰੇਰਿਆ। ਜਿਸ ਨਾਲ ਉਹ ਆਪਣੇ ਜੀਵਨ ਨੂੰ ਉੱਚਾ ਸੁੱਚਾ ਅਤੇ ਆਦਰਸ਼ਤਮਿਕ ਬਣਾ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਵਿੱਚ ਭਾਗ ਲਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਤੇ ਆਦਰਸ਼ਾਂ’ਤੇ ਚੱਲਣ ਲਈ ਪ੍ਰੇਰਿਆ।