Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਰਾਸ਼ਟਰੀ ਗਣਿਤ ਦਿਵਸ’ ਮਨਾਇਆ ਗਿਆ।

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਰਾਸ਼ਟਰੀ ਗਣਿਤ ਦਿਵਸ’ ਮਨਾਇਆ ਗਿਆ।

ਗੜ੍ਹਦੀਵਾਲਾ 21 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 21 ਦਸੰਬਰ, 2024 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਮੁੱਖੀ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਂਰਥੀਆਂ ਨੂੰ ਇਸ ਦਿਨ ਦੇ ਪਿਛੋਕੜ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਨ ਭਾਰਤ ਦੇ ਗਣਿਤਕਾਰ ਸ੍ਰੀ ਨਿਵਾਸਨ ਰਾਮਾਨੂਜਨ ਦੇ ਜਨਮ ਦਿਨ ਦੇ ਸੰਦਰਭ ਵਿੱਚ ਮਨਾਇਆ ਜਾਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਰਾਮਾਨੁਜਨ ਜੀ ਦੇ ਜੀਵਨ ਅਤੇ ਉਪਲਬਧੀਆਂ ਬਾਰੇ ਜਾਣੂੰ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਕਿਸ ਤਰਾਂ ਰਾਮਾਨੁਜਨ ਦੀਆਂ ਖੋਜਾਂ ਨੇ ਬਾਕੀ ਹਿਸਾਬਦਾਨਾਂ ਨੂੰ ਵੀ ਗਣਿਤ ਦੀਆਂ ਨਵੀਆਂ ਦਿਸ਼ਾਵਾਂ ਵੱਲ ਪ੍ਰੇਰਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਗਣਿਤ ਵਿਭਾਗ ਨੂੰ ਇਸ ਤਰ੍ਹਾ ਦੇ ਹੋਰ ਲੈਕਚਰ ਕਰਵਾਉਣ ਲਈ ਪ੍ਰੇਰਿਆ ਤਾਂ ਕਿ ਵਿਦਿਆਰਥੀਆਂ ਦਾ ਰੂਝਾਨ ਗਣਿਤ ਵਲ ਵੱਧ ਸਕੇ। ਇਸ ਮੌਕੇ ਗਣਿਤ ਵਿਭਾਗ ਦੇ ਮੈਡਮ ਦਲਜੀਤ ਕੌਰ ਅਤੇ ਵਿਦਿਆਰਥੀ ਮੌਜੂਦ ਸਨ।