Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਾਤਾ ਗੁਜ਼ਰ ਕੌਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ

ਮਾਤਾ ਗੁਜ਼ਰ ਕੌਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ

ਗੜ੍ਹਦੀਵਾਲਾ 23 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਤਾ ਗੁਜ਼ਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ 14 ਦਸੰਬਰ ਤੋਂ ਲੈ ਕੇ 21 ਦਸੰਬਰ ਤੱਕ ਰੋਜ਼ਾਨਾ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਅਤੇ ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ। ਸਮਾਗਮ ਦੌਰਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਅਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਗੜ੍ਹਦੀਵਾਲਾ ਸ਼ਹਿਰ ‘ਚ ਚੇਤਨਾ ਮਾਰਚ ਕੱਢਿਆ ਗਿਆ।ਚੇਤਨਾ ਮਾਰਚ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਬਾਣੀ ਰਾਹੀਂ ਇਲਾਕਾ ਨਿਵਾਸੀਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨਾਲ ਸੰਬੰਧਿਤ ਧਾਰਮਿਕ ਸਮਾਗਮ ਨਾਲ ਜੋੜਿਆ।ਇਸ ਮੌਕੇ ਵਿਦਿਆਰਥੀਆਂ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਤਾ, ਕਵਿਸ਼ਰੀ, ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਰੱਖਦਿਆਂ ਬਾਣੀ ਨਾਲ ਜੁੜ ਕੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।