Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤੀ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸਮਾਪਨ ਸਮਾਰੋਹ ਪ੍ਰਿ੍ਰੰਸੀਪਲ ਸਾਹਿਬ ਜੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਨਾਲ ਹੋਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਯੁਨੀਵਰਸਿਟੀ ਦੀਆ ਹਦਾਇਤਾਂ ਅਨੁਸਾਰ ਇਸ ਸੱਤ ਰੋਜ਼ਾ ਕੈਂਪ ਵਿੱਚ ਜਿੱਥੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਸਹੁੰ ਚੁੱਕੀ ਉੱਥੇ ਕਾਲਜ ਕੈਂਪਸ ਅਤੇ ਕਈ ਪਿੰਡਾਂ ਵਿੱਚ ਜਾ ਕੇ ਸਫ਼ਾਈ ਦੀ ਮੁਹਿੰਮ ਵੀ ਚਲਾਈ।ਕੈਂਪ ਦੇ ਆਖਰੀ ਦਿਨ ਮੁੱਖ ਮਹਿਮਾਨ ਸ. ਹਰਬੰਸ ਸਿੰਘ ਸਹੋਤਾ ਵਲੋਂ ਇੱਕ ਵਿਸ਼ੇਸ਼ ਲੈਕਚਰ ਦਿੱਤਾ ਗਿਆ।ਉਨ੍ਹਾਂ ਨੇ ਵਲੰਟੀਅਰਾਂ ਵਲੋਂ ਲਗਾਏ ਗਏ ਇਸ ਕੈਂਪ ਦੀ ਸਲਾਘਾ ਕੀਤੀ ਅਤੇ ਵਿਦਿਆਰਥੀਆ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਕੈਂਪ ਦੀ ਸਮਾਪਤੀ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਵਿੱਖ ਵਿੱਚ ਵੀ ਇਹੋ ਜਿਹੀਆ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ‘ਬੈਸਟ ਵਲੰਟੀਅਰ’ ਦੇ ਖਿਤਾਬ ਨਾਲ ਵੀ ਨਿਵਾਜਿਆ।ਸਾਰੇ ਹੀ ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ।