Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ .ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਐਜੂ ਟਰੱਸਟ ਦੇ ਸਹਿਯੋਗ ਨਾਲ ‘ਰਾਸ਼ਟਰੀ ਯੁਵਾ ਦਿਵਸ’ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਪ੍ਰਮੁੱਖ ਪ੍ਰਵਕਤਾ ਸ. ਹਰਬੰਸ ਸਿੰਘ ਸਹੋਤਾ (ਸਾਬਕਾ ਏਅਰ ਕਮੋਡੋਰ, ਭਾਰਤੀ ਏਅਰ ਫੋਰਸ) ਨੇ ਵਿਦਿਆਰਥੀਆਂ ਨੂੰ ‘ਨੈਸ਼ਨਲ ਯੂਥ ਡੇ’ ਮਨਾਉਣ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਰਾਸ਼ਟਰੀ ਯੁਵਾ ਦਿਵਸ ਮਹਾਨ ਦਾਰਸ਼ਨਿਕ ਅਤੇ ਸਮਾਜਿਕ ਆਗੂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕਰਕੇ ਮਨਾਇਆ ਜਾਂਦਾ ਹੈ। ਦੇਸ਼ ਦੀ ਨੌਜਵਾਨ ਪੀੜ੍ਹੀ ਜੋ ਭਵਿੱਖ ਵਿੱਚ ਦੇਸ਼ ਦੇ ਨਿਰਮਾਣ ਦਾ ਆਧਾਰ ਹੁੰਦੀ ਹੈ, ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਦੇਸ਼ ਦੇ ਨਿਰਮਾਣ ਵਿੱਚ ਆਪਣਾ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸ. ਹਰਬੰਸ ਸਿੰਘ ਸਹੋਤਾ ਦੀ ਪੁਸਤਕ ‘ਅੰਬਰੀ ਪੀਘਾਂ’ ਰਿਲੀਜ਼ ਕੀਤੀ ਗਈ। ਪ੍ਰਿੰਸੀਪਲ ਬਲਦੇਵ ਸਿੰਘ ਬੱਲੀ ਨੇ ਪੁਸਤਕ ਉੱਪਰ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਮਹੱਤਵਪੂਰਨ ਪੁਸਤਕ ਸ. ਹਰਬੰਸ ਸਿੰਘ ਸਹੋਤਾ ਦੀ ਸਵੈ-ਜੀਵਨੀ ਸਮਾਜਿਕ ਅਤੇ ਮਾਨਸਿਕ ਜੀਵਨ ਦਾ ਬਿਰਤਾਂਤ ਪੇਸ਼ ਕਰਦੀ ਵਿਦਿਆਰਥੀ ਤੇ ਨੌਜਵਾਨ ਵਰਗ ਲਈ ਪ੍ਰੇਰਨਾ ਦਾ ਆਧਾਰ ਹੈ। ਪ੍ਰਿੰਸੀਪਲ ਨਵਤੇਜ ਸਿੰਘ ਗੜ੍ਹਦੀਵਾਲਾ ਨੇ ਵੀ ਪੁਸਤਕ ਸਬੰਧੀ ਆਪਣੇ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਡਾ. ਗੁਰਕਨਵਲ ਸਿੰਘ ਸਹੋਤਾ (ਸਾਬਕਾ ਡਾਇਰੈਕਟਰ ਹਾਰਟੀਕਲਚਰ ਪੰਜਾਬ) ਨੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ 2024-25 ਦੇ ਸਕਿੱਲ ਟੂ ਇੰਟ੍ਰਪ੍ਰਨਿਊਰਸ਼ਿਪ ਦੇ ਪ੍ਰੋਗਰਾਮ ਵਿੱਚ ਸ਼ਾਨਦਾਰ ਯੋਗਦਾਨ ਲਈ ਨੈਸ਼ਨਲ ਐਜੂ ਟਰੱਸਟ ਵੱਲੋਂ ‘ਬੈਸਟ ਪ੍ਰਿੰਸੀਪਲ’ ਦਾ ਅਵਾਰਡ ਅਤੇ ਨੈਸ਼ਨਲ ਐਜੂ ਟਰੱਸਟ ਦੇ ਨੋਡਲ ਅਫ਼ਸਰ ਮੈਡਮ ਕੁਸ਼ਮਾ ਨੂੰ ‘ਬੈਸਟ ਨੋਡਲ ਅਧਿਕਾਰੀ’ ਦਾ ਅਵਾਰਡ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ‘ਰਾਸ਼ਟਰੀ ਯੁਵਾ ਦਿਵਸ’ ਨੂੰ ਸਮਰਪਿਤ ’30 ਦਿਨਾਂ ਫਿੱਟਨੈੱਸ ਚੈਲੰਜ’ ਦਾ ਪੋਸਟਰ ਵੀ ਜਾਰੀ ਕੀਤਾ ਤੇ ਕਾਲਜ ਵਿੱਚ ਰੁੱਖ ਲਗਾ ਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਸੰਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ (ਰਜਿ.) ਦੇ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।