Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਵਿਸ਼ਵ ਹਿੰਦੀ ਦਿਵਸ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਵਿਸ਼ਵ ਹਿੰਦੀ ਦਿਵਸ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਸ਼ਵ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਦਵਿੰਦਰ ਕੁਮਾਰ ਸੰਦਲ ਨੇ ਸੰਖੇਪ ਵਿੱਚ ਵਿਸ਼ਵ ਹਿੰਦੀ ਦਿਵਸ ਮਨਾਉਣ ਦੇ ਇਤਿਹਾਸ ਉੱਤੇ ਚਾਨਣਾ ਪਾਇਆ।10 ਜਨਵਰੀ, 1975 ਨੂੰ ਨਾਗਪੁਰ ਵਿਖੇ ਪਹਿਲਾ ਹਿੰਦੀ ਵਿਸਵ ਸੰਮੇਲਨ ਕਰਵਾਇਆ ਗਿਆ ਸੀ।2006 ਵਿੱਚ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੇ 10 ਜਨਵਰੀ ਨੁੰ ਵਿਸ਼ਵ ਹਿੰਦੀ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਘੋਸ਼ਣਾ ਕੀਤੀ। ਇਸ ਤਰ੍ਹਾਂ 10 ਜਨਵਰੀ ਨੁੰ ਹਰੇਕ ਸਾਲ ਵਿਸਵ ਹਿੰਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਦਾ ਹੈ ਅਤੇ ਦੇਸ-ਵਿਦੇਸ ਵਿੱਚ ਹਿੰਦi ਦੇ ਪ੍ਰਚਾਰ-ਪ੍ਰਸਾਰ ਲਈ ਸੈਮੀਨਾਰ ਕੀਤੇ ਜਾਦੇ ਹਨ। ਇਸ ਵਾਰ ਦੇਸ ਦੇ ਪ੍ਰਧਾਨ ਮੰਤਰੀ ਸੀ ਨਰਿੰਦਰ ਮੋਦੀ ਵਲੋਂ ਦੇਸ ਵਾਸੀਆਂ ਨੂੰ ਵਿਸ਼ਵ ਹਿੰਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾ ਕਿ ਸਾਡੇ ਦੇਸ਼ ਵਿੱਚ ਸਦੀਆ ਤੋਂ ਵੱਖ ਵੱਖ ਭਾਸ਼ਾਵਾਂ ਦੇ ਨਾਲ ਨਾਲ ਰਾਸਟਰ ਭਾਸ਼ਾ ਹਿੰਦੀ ਵੀ ਵੱਧ ਫੁੱਲ ਰਹੀ ਹੈ। ਸਾਨੂੰ ਚਾਹੀਦਾ ਹੈ ਕਿ ਅਸੀਂ ਹਿੰਦੀ ਨੂੰ ਹੋਰ ਨਿਖਾਰਨ ਲਈ ਯਤਨ ਕਰਦੇ ਰਹੀਏ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਰਾਸ਼ਟਰੀ ਦਿਵਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਵੱਧ-ਚੱੜ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੇਵਿੰਦਰ ਕੁਮਾਰ ਲਾਇਬਰੇਰੀਅਨ, ਪ੍ਰੋ. ਜਗਦੀਪ ਕੁਮਾਰ (ਮੁਖੀ, ਰਾਜਨੀਤੀ ਸ਼ਾਸਤਰ), ਪ੍ਰੋ. ਮੁਨੀਸ਼ ਦੇਵ (ਰਜਿਸਟਰਾਰ) ਅਤੇ ਵਿਦਿਆਰਥੀਆਂ ਨੇ ਸ਼ਾਮਲ ਹੋ ਕੇ ਸਮਾਗਮ ਦੀ ਸ਼ੋਭਾ ਵਧਾਈ।