Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪੰਜਾਬੀ ਮਾਂ-ਬੋਲ਼ੀ ਨੁੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ ਗਈ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪੰਜਾਬੀ ਮਾਂ-ਬੋਲ਼ੀ ਨੁੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ ਗਈ

ਗੜ੍ਹਦੀਵਾਲਾ (ਚੌਧਰੀ) 

1 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪੰਜਾਬੀ ਮਾਂ-ਬੋਲ਼ੀ ਨੁੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਇਸ ਵਿੱਚ ਸ਼ਿਵ ਕੁਮਾਰ ਬਟਾਲਵੀ, ਮੋਹਨ ਸਿੰਂਘ, ਨਾਨਕ ਸਿੰਘ, ਮਹਿੰਦਰ ਸਿੰਘ ਰੰਧਾਵਾ, ਅੰਮ੍ਰਿਤਾ ਪ੍ਰੀਤਮ, ਬਲਵੰਤ ਗਾਰਗੀ, ਵਣਜਾਰਾ ਬੇਦੀ, ਸੁਰਜੀਤ ਪਾਤਰ, ਗੁਰਦਿਆਲ ਸਿੰਘ, ਗੁਰਦਿੱਤ ਸਿੰਘ, ਮਨਮੋਹਨ ਬਾਵਾ ਅਤੇ ਹੋਰ ਪ੍ਰਸਿੱਧ ਲੇਖਕਾਂ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੁਸਤਕ-ਪ੍ਰਦਰਸਨੀਆਂ ਮੌਕੇ ਵਿਦਿੳਾਰਥੀ ਆਪਣੇ ਮਨ-ਪਸੰਦ ਲੇਖਕਾਂ ਦੀਆ ਕਿਤਾਬਾਂ ਖਰੀਦ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਦੇ ਹਨ।ਵਿਦਿਆਰਥੀਆਂ ਨੂੰ ਇਸੇ ਤਰ੍ਹਾ ਦੀ ਪ੍ਰਦਰਸ਼ਨੀ ਲਗਾਉਣ ਆਪਣੀ ਮਨਪਸੰਦ ਦੀ ਕਿਤਾਬਾਂ ਲੈਣ ਲਈ ਅਤੇ ਪ੍ਰਦਰਸ਼ਨੀ ਦੁਆਰਾ ਸਿੱਖਣ ਨੁੰ ਮਿਲਦਾ ਹੈ। ਲਾਇਬ੍ਰੇਰੀਅਨ ਦਵਿੰਦਰ ਕੁਮਾਰ ਨੇ ਕਿਹਾ ਕਿ ਵਧੀਆ ਪੁਸਤਕਾਂ ਮਨੁੱਖੀ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆ ਹਨ ਇਸ ਲਈ ਵਿਦਿਆਰਥੀਆਂ ਨੁੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆ ਹਨ। ਇਸ ਮੌਕੇ ਡਾ. ਮਲਕੀਤ ਸਿੰਘ, ਡਾ. ਸਤਵੰਤ ਕੌਰ, ਪ੍ਰੋ. ਜਗਦੀਪ ਕੁਮਾਰ, ਡਾ. ਰਵਿੰਦਰ ਕੋਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।