ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਸ. ਗੁਰਮੁੱਖਪ੍ਰੀਤ ਸਿੰਘ ਨੇ ਭਾਰਤੀ ਭਾਸ਼ਾਵਾਂ ਦੇ ਵਿਕਾਸ ਅਤੇ ਗਿਆਨ ਪ੍ਰਣਾਲੀ ਵਿੱਚ ਉਨ੍ਹਾਂ ਦੇ ਯੋਗਦਾਨ ‘ਤੇ ਚਰਚਾ ਕੀਤੀ। ਡਾ. ਮਨਜੀਤ ਕੌਰ ਬਾਜਵਾ ਨੇ ਭਾਰਤੀ ਗਿਆਨ ਪ੍ਰਣਾਲੀ ਦੇ ਇਤਿਹਾਸਕ ਪਿਛੋਕੜ ਤੇ ਰੌਸ਼ਨੀ ਪਾਈ। ਡਾ. ਕ੍ਰਿਤਿਕਾ ਸ਼ਰਮਾ ਨੇ ਭਾਰਤੀ ਗਿਆਨ ਪ੍ਰਣਾਲੀ ਨਾਲ ਸੰਬੰਧਿਤ ਵਪਾਰਕ ਗਤੀਵਿਧੀਆਂ ‘ਤੇ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਅੰਤਰਰਾਸ਼ਟਰੀ ਮਹੱਤਤਾ ਨੂੰ ਉਜਾਗਰ ਕੀਤਾ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਇਤਿਹਾਸਕ ਉਪਲੱਭਦੀਆਂ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਲੈਕਚਰ ਵਿੱਚ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।