Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਲਜ ਵਿੱਚ 25 ਜਨਵਰੀ, 2025 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਨੋਡਲ ਅਫ਼ਸਰ ਸ਼੍ਰੀ ਦਵਿੰਦਰ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ। ਭਾਰਤ ਚੌਣ ਕਮਿਸ਼ਨ ਵਲੋਂੋ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਇਸ ਨੂੰ ਸਫ਼ਲ ਬਣਾਉਣ ਲਈ ਵੋਟਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਉਹਨਾਂ ਨੇ ਕਾਲਜ ਦੇ ਵਿਦਿਆਰਥੀਆਂ, ਜਿਨ੍ਹਾਂ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ, ਨੂੰ ਆਪਣੀ ਵੋਟ ਬਣਾਉਣ ਲਈ ਅਤੇ ਵੋਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਜਿਸਦੀ ਸਾਨੂੰ ਸਭ ਨੂੰ ਸਹੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਂਸ਼ਸ਼ ਦੇ ਮੁਖੀ ਪ੍ਰੋ. ਸੁਖਵਿੰਦਰ ਕੁਮਾਰ ਅਤੇ ਪ੍ਰੋ. ਗੁਰਪ੍ਰੀਤ ਕੌਰ ਨੇ ਵੀ ਵੋਟਾਂ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸ੍ਰੀ ਦਵਿੰਦਰ ਕੁਮਾਰ, ਪ੍ਰੋ. ਸੁਖਵਿੰਦਰ ਕੁਮਾਰ ਅਤੇ ਪ੍ਰੋ. ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated