Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ ਗਈ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ ਗਈ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਥਲੈਟਿਕ ਮੀਟ ਕਰਵਾਈ ਗਈ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਦੌੜਾਂ, ਸ਼ਾਟਪੁੱਟ, ਡਿਸਕਸ ਥਰੋ ਲੌਂਗ ਜੰਪ ਆਦਿ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਵੈਸਟ ਐਥਲੀਟ ਅਨੀਤਾ ਕੌਰ (ਬੀ.ਏ. ਸਮੈਸਟਰ ਦੂਜਾ) ਅਤੇ ਅਸ਼ਵਿੰਦਰ ਸਿੰਘ (ਬੀ. ਏ. ਸਮੈਸਟਰ ਚੌਥਾ) ਨੂੰ ਐਲਾਨਿਆ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਵੱਲੋਂ ਕਰਵਾਏ ਇਸ ਕਾਰਜ ਦੀ ਸ਼ਲਾਘਾ ਕੀਤੀ। ਕਾਲਜ ਦੇ ਵੂਮੈੱਨ ਅਧਿਆਪਕ ਸਾਹਿਬਾਨ ਦਾ ਦੋਸਤਾਨਾ ਕ੍ਰਿਕਟ ਮੈਚ ਕਰਵਾਇਆ ਗਿਆ, ਜਿਸ ਵਿੱਚ ਟੀਮ ‘ਏ’ ਜੇਤੂ ਰਹੀ। ਇਸ ਕ੍ਰਿਕਟ ਮੈਚ ਵਿੱਚ ਵੂਮੈੱਨ ਆਫ਼ ਦਾ ਮੈਚ ਮੈਡਮ ਲਵਲੀਨ ਕੌਰ ਨੂੰ ਐਲਾਨਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਖੇਡਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂੰ ਕਰਵਾਉਂਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਪ੍ਰੋਗਰਾਮ ਵਿੱਚ ਸ. ਬਲਵਿੰਦਰ ਸਿੰਘ (ਸਰਪੰਚ, ਥੇਂਦਾ ਚਿੱਪੜਾ) ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਸ਼ਿਰਕਤ ਕੀਤੀ।ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।